08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸੜਕ ਹਾਦਸੇ 'ਚ ਸਾਈਕਲ ਸਵਾਰ ਦੀ ਮੌਤ, ਮਾਮਲਾ ਦਰਜ

ਅਜੀਤ ਡੈਸਕ 29-03-2026
ਬਰਨਾਲਾ, 28 ਮਾਰਚ (ਰਾਜ ਪਨੇਸਰ)-ਸਥਾਨਕ ਸੰਘੇੜਾ ਰੋਡ 'ਤੇ ਪੋਲਟਰੀ ਫਾਰਮ ਨਜ਼ਦੀਕ ਨਾਮਾਲੂਮ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੁੱਦਈ ਗੁਰਜਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਸੰਘੇੜਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਦੇ ਪਿਤਾ ਬਹਾਦਰ ਸਿੰਘ ਪੁੱਤਰ ਹਰਭਜਨ ਸਿੰਘ ਆਪਣੇ ਸਾਈਕਲ 'ਤੇ ਆਈ.ਓ.ਐਲ ਕੰਪਨੀ ਵਿਚ ਡਿਊਟੀ ਕਰਨ ਲਈ ਘਰੋਂ ਗਏ ਸੀ | ਜਦੋਂ ਉਹ ਸੰਘੇੜਾ ਰੋਡ 'ਤੇ ਸਥਿਤ ਪੋਲਟਰੀ ਫਾਰਮ ਨਜ਼ਦੀਕ ਪਹੁੰਚੇ ਤਾਂ ਨਾਮਾਲੂਮ ਵਹੀਕਲ ਵਲੋਂ ਮੇਰੇ ਪਿਤਾ ਨੂੰ ਟੱਕਰ ਮਾਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਮੁੱਦਈ ਦੇ ਪਿਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉੱਧਰ ਪੁਲਿਸ ਕਾਰਵਾਈ ਅਨੁਸਾਰ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ <br/> ਅਗਲੀ ਖ਼ਬਰ ੋਸਰਕਾਰੀ ਹਸਪਤਾਲ ਭਦੌੜ ਵਿਖੇ ਆਯੂਸ਼ਮਾਨ ਅਰੋਗਿਆ ਕੇਂਦਰ ਦਾ ਆਨਲਾਈਨ ਹੋਇਆ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।