08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਮਹਿਲ ਕਲਾਂ ਹਲਕੇ 'ਚ ਚੋਣ ਮੁਹਿੰਮ ਦਾ ਕੀਤਾ ਆਗਾਜ਼-ਜਥੇਦਾਰ ਨਾਥ ਸਿੰਘ ਹਮੀਦੀ

ਮਹਿਲ ਕਲਾਂ ਵਿਖੇ ਚੋਣ ਤਿਆਰੀ ਮੀਟਿੰਗ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਸਾਥੀਆਂ ਨਾਲ | ਤਸਵੀਰ: ਅਵਤਾਰ ਸਿੰਘ ਅਣਖੀ <br/> 29-03-2026
ਮਹਿਲ ਕਲਾਂ, 28 ਮਾਰਚ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਹਿਲ ਕਲਾਂ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਸਰਕਲ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਹੋਈ | ਇਸ ਦੌਰਾਨ ਪਾਰਟੀ ਨੂੰ ਹਲਕੇ ਪੱਧਰ 'ਤੇ ਮਜ਼ਬੂਤ ਕਰਨ ਅਤੇ ਪਿੰਡ ਪੱਧਰ 'ਤੇ ਚੋਣ ਸਰਗਰਮੀਆਂ ਨੂੰ ਤੇਜ਼ ਕਰਨ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ | ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ 'ਚ ਹਰ ਵਰਗ ਦੀ ਲਾਮਬੰਦੀ ਕਰ ਕੇ ਲੋਕਾਂ ਨੂੰ ਪਾਰਟੀ ਦੇ ਮੁੱਖ ਧੁਰੇ ਨਾਲ ਜੋੜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਕਿਸਾਨਾਂ ਲਈ ਟਿਊਬਵੈੱਲ ਕੁਨੈਕਸ਼ਨ ਮੁਫ਼ਤ, ਆਟਾ-ਦਾਲ ਸਕੀਮ, ਲੜਕੀਆਂ ਲਈ ਸਾਈਕਲ ਸਕੀਮ, ਸ਼ਗਨ ਸਕੀਮ, ਨੌਜਵਾਨਾਂ ਲਈ ਖੇਡ ਨੀਤੀ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਮੇਤ ਪਿੰਡਾਂ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੀ ਯੋਜਨਾ ਤਿਆਰ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਤੋਂ ਹਰ ਵਰਗ ਨਿਰਾਸ਼ ਹੈ, ਰਾਜ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਕਮਜ਼ੋਰ ਹੋਣ ਕਾਰਨ ਲੋਕਾਂ ਦਾ ਰੁਝਾਨ ਵੱਧ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲ ਰਹੀ ਹੈ ਜਿਸ ਸਦਕਾ ਸੂਬੇ ਅੰਦਰ ਆਉਣ ਵਾਲੀ ਸਰਕਾਰ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਬਣੇਗੀ | ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਹੱਕਾਂ ਦੀ ਪ੍ਰਾਪਤੀ ਅਤੇ ਵਿਕਾਸ ਕਾਰਜ ਪੂਰੇ ਕਰਵਾਉਣ ਲਈ ਇਕਜੁੱਟ ਹੋ ਕੇ ਪਾਰਟੀ ਦਾ ਸਾਥ ਦੇਣ | ਇਸ ਮੌਕੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਰਕਲ ਠੁੱਲੀਵਾਲ ਦੇ ਪ੍ਰਧਾਨ ਗੁਰਦੀਪ ਸਿੰਘ ਛਾਪਾ, ਸਰਕਲ ਨਿਹਾਲੂਵਾਲ ਦੇ ਪ੍ਰਧਾਨ ਹਰਨੇਕ ਸਿੰਘ ਪੰਡੋਰੀ, ਸਰਕਲ ਗਹਿਲ ਦੇ ਪ੍ਰਧਾਨ ਜਥੇਦਾਰ ਸਰਪੰਚ ਬਚਿੱਤਰ ਸਿੰਘ ਧਾਲੀਵਾਲ, ਸਰਕਲ ਟੱਲੇਵਾਲ ਦੇ ਪ੍ਰਧਾਨ ਬਲਰਾਜ ਸਿੰਘ ਕਾਕਾ ਅਤੇ ਸਰਕਲ ਸ਼ੇਰਪੁਰ ਦੇ ਪ੍ਰਧਾਨ ਜਗਦੇਵ ਸਿੰਘ ਵਧੇਸਾ, ਯੂਥ ਆਗੂ ਜਸਵਿੰਦਰ ਸਿੰਘ ਦੀਦਾਰਗੜ੍ਹ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਸੂਬੇਦਾਰ ਅਮਰਜੀਤ ਸਿੰਘ ਹਾਈ ਸਕੂਲ ਉਗੋਕੇ ਵਲੋਂ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਮਹਿਲ ਖ਼ੁਰਦ ਵਿਖੇ ਸਾਲਾਨਾ ਨਤੀਜਾ ਐਲਾਨਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।