08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਆਮ ਆਦਮੀ ਕਲੀਨਿਕ ਦਾ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਕੀਤਾ ਉਦਘਾਟਨ <br/>

ਅਜੀਤ ਡੈਸਕ 29-03-2026
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਰਸਮੀ ਤੌਰ 'ਤੇ ਵਰਚੂਅਲ ਉਦਘਾਟਨ ਕੀਤਾ ਗਿਆ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ ਅਤੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਦੂਰ ਦੁਰਾਡੇ ਨਾਲ ਜਾਣਾ ਪਵੇ | ਇਸੇ ਲੜੀ ਤਹਿਤ ਸਥਾਨਕ ਸ਼ਹਿਰ ਦੇ ਖੱਟੜ ਪੱਤੀ ਪਾਰਕ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਚੇਅਰਮੈਨ ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਨੇ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਸ: ਮਾਨ ਵਲੋਂ ਸੂਬੇ ਅੰਦਰ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਨੂੰ ਮੱਦੇਨਜ਼ਰ ਰੱਖਦਿਆਂ ਹੋਇਆਂ ਆਮ ਆਦਮੀ ਕਲੀਨਿਕਾਂ ਖੋਲੇ ਗਏ ਹਨ ਤਾਂ ਜੋ ਲੋਕ ਆਮ ਆਦਮੀ ਕਲੀਨਿਕਾਂ ਵਿਚੋਂ ਆਪਣਾ ਵਧੀਆ ਇਲਾਜ ਅਤੇ ਚੰਗੀਆਂ ਸਹੂਲਤਾਂ ਲੈ ਸਕਣ | ਇਸ ਮੌਕੇ ਸਬ-ਡਵੀਜ਼ਨ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਇਸ ਕਲੀਨਿਕ ਦਾ ਆਲ਼ੇ ਦੁਆਲੇ ਦੇ ਲੋਕਾਂ ਨੂੰ ਕਾਫ਼ੀ ਫ਼ਾਇਦਾ ਹੋਵੇਗਾ ਕਿਉਂਕਿ ਆਮ ਆਦਮੀ ਕਲੀਨਿਕ ਵਿਚ ਡਾਕਟਰਾਂ ਦੀ ਟੀਮ ਹਮੇਸ਼ਾ ਲੋਕਾਂ ਦਾ ਚੰਗਾ ਇਲਾਜ ਕਰਨ ਲਈ ਰਹਿੰਦੀ ਹੈ | ਇਸ ਮੌਕੇ ਸਮਾਜ ਸੇਵੀ ਡਾ: ਬਾਲ ਚੰਦ ਬਾਂਸਲ, ਮੁਨੀਸ਼ ਕੁਮਾਰ, ਜਸਵਿੰਦਰ ਸਿੰਘ, ਜਗਦੇਵ ਕੁਮਾਰ, ਕਿਸ਼ੋਰ ਬਾਵਾ, ਜਸਵੀਰ ਸਿੰਘ ਪੁਰਬਾ, ਡਾ: ਕੰਵਲਜੀਤ ਸਿੰਘ ਬਾਜਵਾ ਵੀ ਮੌਜੂਦ ਸਨ |

ਪਿਛਲੀ ਖ਼ਬਰ ਐਗਰੀ ਇਨਪੁਟ ਡੀਲਰਜ਼ ਐਸੋਸੀਏਸ਼ਨ ਬਰਨਾਲਾ ਦਾ ਵਫ਼ਦ ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਨੂੰ ਮਿਲਿਆ <br/> ਅਗਲੀ ਖ਼ਬਰ ਸ਼ਹੀਦ ਸੂਬੇਦਾਰ ਅਮਰਜੀਤ ਸਿੰਘ ਹਾਈ ਸਕੂਲ ਉਗੋਕੇ ਵਲੋਂ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।