09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ <br/>

ਅਜੀਤ ਡੈਸਕ 29-03-2026
ਸੰਗਰੂਰ, 28 ਮਾਰਚ (ਧੀਰਜ ਪਸੋਰੀਆ)-ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਸੰਗਰੂਰ ਸ਼ਹਿਰ ਦੇ ਮੈਗਜ਼ੀਨ ਮੁਹੱਲਾ ਵਿਖੇ ਪੁਰਾਣੇ ਡੀ.ਓ. ਦਫ਼ਤਰ ਦੇ ਨਾਲ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਕੀਤਾ ਗਿਆ | ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਨੂੰ ਮੁਫ਼ਤ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਨੇੜੇ ਹੀ ਮੁਫ਼ਤ ਇਲਾਜ, ਦਵਾਈਆਂ ਅਤੇ ਜ਼ਰੂਰੀ ਜਾਂਚਾਂ ਦੀ ਸਹੂਲਤ ਮੁਹੱਈਆ ਕਰਵਾ ਰਹੇ ਹਨ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖ਼ਰਚ ਦੋਵੇਂ ਬਚ ਰਹੇ ਹਨ | ਉਨ੍ਹਾਂ ਹੋਰ ਕਿਹਾ ਕਿ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਮੈਗਜ਼ੀਨ ਮੁਹੱਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਹੁਣ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਲਈ ਦੂਰ ਦੇ ਹਸਪਤਾਲਾਂ ਦਾ ਰੁਖ਼ ਨਹੀਂ ਕਰਨਾ ਪਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਤਜਰਬੇਕਾਰ ਡਾਕਟਰਾਂ ਅਤੇ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸੇਵਾਵਾਂ ਮਿਲ ਸਕਣ | ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆਉਣ ਲਈ ਵਚਨਬੱਧ ਹੈ ਅਤੇ ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਿਹਤ ਦਾ ਖ਼ਿਆਲ ਰੱਖਣ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਸਥਾਨਕ ਪ੍ਰਤੀਨਿਧੀ ਅਤੇ ਇਲਾਕਾ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਹੋਣਹਾਰ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਵਿਦਿਆਰਥੀ ਅਣ ਤਰਾਸ਼ੇ ਹੀਰਿਆਂ ਵਾਂਗ, ਜਿਨ੍ਹਾਂ ਨੂੰ ਹੀਰੇ ਬਣਾਉਣ ਲਈ ਮਿਆਰੀ ਸਿੱਖਿਆ ਜ਼ਰੂਰੀ-ਵਿਧਾਇਕਾ ਭਰਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।