09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗ੍ਰਾਮ ਪੰਚਾਇਤ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 29-03-2026
ਅਮਰਗੜ੍ਹ, 28 ਮਾਰਚ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸਰਕਾਰੀ ਪ੍ਰਾਇਮਰੀ ਸਕੂਲ ਸਲਾਰ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਹੈੱਡ ਟੀਚਰ ਮੈਡਮ ਮਨਜੀਤ ਕੌਰ ਦੀ ਅਗਵਾਈ ਵਿੱਚ ਕਰਵਾਇਆ ਗਿਆ | ਪ੍ਰੋਗਰਾਮ ਦੇ ਸ਼ੁਰੂਆਤ ਵਿੱਚ ਮਾਸਟਰ ਰੁਪਿੰਦਰ ਸਿੰਘ ਨੇ ਸਮੁੱਚੀ ਗ੍ਰਾਮ ਪੰਚਾਇਤ ਅਤੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ ਅਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ | ਨੰਬਰਦਾਰ ਸੰਦੀਪ ਸਿੰਘ ਸਲਾਰ, ਸਰਪੰਚ ਗੁਰਵਿੰਦਰ ਸਿੰਘ ਅਤੇ ਗੁਰਜੀਤ ਸਿੰਘ ਸਮੇਤ ਪਿੰਡ ਦੇ ਪਤਵੰਤਿਆਂ ਵੱਲੋਂ ਪੜ੍ਹਾਈ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਦੇ ਨਾਲ ਨਾਲ ਬੈਡਮਿੰਟਨ ਸਟੇਟ ਖਿਡਾਰਨ ਰਵਨੀਤ ਕੌਰ, ਗਗਨਦੀਪ ਕੌਰ, ਅਭਿਮਾਨ ਸਿੰਘ, ਜਸਕਰਨ ਸਿੰਘ ਅਤੇ ਖੋ-ਖੋ ਸਟੇਟ ਖਿਡਾਰਨ ਸ਼ਿਵਰਾਨੀ ਕੁਮਾਰੀ ਤੇ ਦੁਰਗਾ ਕੁਮਾਰੀ ਨੂੰ ਵੀ ਸਨਮਾਨਿਤ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਗੁਰਵਿੰਦਰ ਸਿੰਘ ਅਤੇ ਨੰਬਰਦਾਰ ਸੰਦੀਪ ਸਿੰਘ ਸਲਾਰ ਨੇ ਕਿਹਾ ਕਿ ਵਿੱਦਿਆ ਇਨਸਾਨ ਦਾ ਤੀਜਾ ਨੇਤਰ ਹੁੰਦੀ ਹੈ, ਇਸ ਲਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਚੀਜ਼ਾਂ ਮੁਹੱਈਆ ਕਰਵਾਉਣ ਲਈ ਸਰਕਾਰ ਦੇ ਨਾਲ ਨਾਲ ਪਿੰਡ ਵਾਸੀਆਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸਹਿਯੋਗ ਕਰਨ ਤਾਂ ਜੋ ਚੰਗਿਆਂ ਪੁਜ਼ੀਸ਼ਨਾਂ ਹਾਸਿਲ ਕਰਕੇ ਵਿਦਿਆਰਥੀ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣ | ਅੰਤ ਵਿੱਚ ਹੈੱਡ ਟੀਚਰ ਮੈਡਮ ਮਨਜੀਤ ਕੌਰ ਨੇ ਪੰਚਾਇਤ ਅਤੇ ਨੰਬਰਦਾਰ ਸੰਦੀਪ ਸਿੰਘ ਸਲਾਰ ਦਾ ਧੰਨਵਾਦ ਕਰਦੇ ਹਾਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਦੀ ਆਸ ਪ੍ਰਗਟ ਕੀਤੀ | ਇਸ ਮੌਕੇ ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਪਿੰਡ ਕੋਟੜਾ ਲਹਿਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ <br/> ਅਗਲੀ ਖ਼ਬਰ ਨਵੀਂ ਅਨਾਜ ਮੰਡੀ ਧੂਰੀ ਵਿਖੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।