09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਪਿੰਡ ਕੋਟੜਾ ਲਹਿਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ <br/>

ਅਜੀਤ ਡੈਸਕ 29-03-2026
ਲਹਿਰਾਗਾਗਾ, 28 ਮਾਰਚ (ਅਸ਼ੋਕ ਗਰਗ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਚਲਾਈ ਮੁਹਿੰਮ 'ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ' ਮੁਹਿੰਮ ਤਹਿਤ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਲਹਿਰਾਗਾਗਾ ਦੇ ਪਿੰਡ ਕੋਟੜਾ ਲਹਿਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਦਾ ਸੰਵਾਦ ਕੀਤਾ | ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ | ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ | ਸ਼੍ਰੀ ਗੋਇਲ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ | ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿੱਲੋ ਦਾਲ, 2 ਕਿੱਲੋ ਖੰਡ, 1 ਕਿੱਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ |

ਪਿਛਲੀ ਖ਼ਬਰ ਸਾਲਾਨਾ ਭੰਡਾਰਾ ਕਰਵਾਇਆ <br/> ਅਗਲੀ ਖ਼ਬਰ ਗ੍ਰਾਮ ਪੰਚਾਇਤ ਨੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।