09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਸਾਲਾਨਾ ਭੰਡਾਰਾ ਕਰਵਾਇਆ <br/>

ਅਜੀਤ ਡੈਸਕ 29-03-2026
ਭਵਾਨੀਗੜ੍ਹ, 28 ਮਾਰਚ, (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਬਖੋਪੀਰ ਵਿਖੇ ਨੌ ਗਜਾ ਦੀ ਸਮਾਧ 'ਤੇ ਸਾਲਾਨਾ ਭੰਡਾਰਾ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਮੱਥਾ ਟੇਕਦਿਆਂ ਬਾਬਾ ਪੀਰ ਦੀ ਮਹਿਮਾ ਗਾਈਆਂ | ਇਸ ਮੌਕੇ 'ਤੇ ਸਮਾਧ ਦੇ ਮੁੱਖ ਸੇਵਾਦਾਰ ਬਾਬਾ ਘੋਲਾ ਸਿੰਘ ਨੇ ਦੱਸਿਆ ਕਿ ਇਸ ਸਮਾਧ 'ਤੇ ਸੁੱਖਾਂ ਵਰ ਆਉਂਦੀਆਂ ਹਨ ਅਤੇ ਹਰ ਵੀਰਵਾਰ ਚੌਲਾਂ ਅਤੇ ਲੱਡੂਆਂ ਦੇ ਲੰਗਰ ਲਗਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਦੂਰ-ਦੁਰਾਡੇ ਤੋਂ ਸੰਗਤਾਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਬਾਬਾ ਪੀਰ ਦੀ ਦਰਗਾਹ 'ਤੇ ਮੱਥਾ ਟੇਕਦੀਆਂ ਹਨ | ਸਮਾਗਮ ਦੌਰਾਨ ਜਸਗੰਤ ਸਿੰਘ, ਸਾਬਕਾ ਸਰਪੰਚ ਗੁਰਜੰਟ ਸਿੰਘ, ਜਿੰਦਰ ਸਿੰਘ, ਜੀਤ ਸਿੰਘ, ਇੰਦਰਜੀਤ ਸਿੰਘ, ਕਰਮਜੀਤ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਸ਼ਿਵ ਜੀ, ਰੂਪ ਸਿੰਘ, ਏਕਮ ਸਿੰਘ, ਸੁਰਜੀਤ ਸਿੰਘ, ਲਖਵੀਰ ਸਿੰਘ, ਮਿੱਠਾ ਸਿੰਘ, ਪੰਮਾਂ ਸਿੰਘ, ਹਰਵਿੰਦਰ ਸਿੰਘ ਅਤੇ ਛੈਲਾ ਖ਼ਾਨ ਹਾਜ਼ਰ ਸਨ |

ਪਿਛਲੀ ਖ਼ਬਰ ਇਲਾਕੇ ਦੀ ਮੰਡੀ 'ਚ ਸਰੋਂ ਦੀ ਆਮਦ ਜ਼ੋਰਾਂ 'ਤੇ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਵਲੋਂ ਪਿੰਡ ਕੋਟੜਾ ਲਹਿਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।