ਬਰਨਾਲਾ, 29 ਮਾਰਚ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਗਰਚਾ ਰੋਡ ਬਰਨਾਲਾ ਤੋਂ 3 ਵਿਅਕਤੀਆਂ ਨੂੰ ਚੋਰੀ ਕੀਤੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੇ ਸੀ.ਆਈ.ਏ. ਸਟਾਫ਼ ਨੂੰ ਸੂਚਨਾ ਮਿਲੀ ਕਿ ਕੁੱਝ ਵਿਅਕਤੀਆਂ ਨੇ ਇਕ ਗਰੋਹ ਬਣਾਇਆ ਹੋਇਆ ਹੈ | ਜੋ ਕਿ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਇਲਾਕਿਆਂ 'ਚੋਂ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਣ ਦਾ ਧੰਦਾ ਕਰਦੇ ਹਨ | ਜੋ ਕਿ ਅੱਜ ਵੀ ਗਰਚਾ ਰੋਡ 'ਤੇ ਖੜ੍ਹੇ ਚੋਰੀ ਕੀਤੇ ਮੋਟਰਸਾਈਕਲਾਂ ਨੂੰ ਵੇਚਣ ਦੀ ਵਿਉਂਤਬੰਦੀ ਬਣਾ ਰਹੇ ਹਨ ਤਾਂ ਸੀ.ਆਈ.ਏ. ਸਟਾਫ਼ ਦੀ ਟੀਮ ਵਲੋਂ ਛਾਪੇਮਾਰੀ ਕਰਦਿਆਂ ਵਿਸਾਲ ਕੁਮਾਰ ਪੱੁਤਰ ਗੋਤਮ ਸਾਂਝੀ, ਲਵਦੀਪ ਸਿੰਘ ਪੱੁਤਰ ਰਾਜਿੰਦਰ ਸਿੰਘ ਵਾਸੀਅਨ ਬਰਨਾਲਾ, ਸੁਖਦੀਪ ਕੁਮਾਰ ਪੱੁਤਰ ਨਰਿੰਦਰ ਕੁਮਾਰ ਵਾਸੀ ਖੱੁਡੀ ਕਲਾਂ ਨੂੰ ਚੋਰੀ ਕੀਤੇ ਤਿੰਨ ਮੋਟਰਸਾਈਕਲਾਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਲਵਪ੍ਰੀਤ ਸਿੰਘ ਹਨ |