12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਜਥੇਦਾਰ ਗੁਰਮੇਲ ਸਿੰਘ ਛੀਨੀਵਾਲ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 30-03-2026
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਗਵਰਨਰ ਸ: ਸੁਰਜੀਤ ਸਿੰਘ ਬਰਨਾਲਾ ਦੇ ਨਿੱਜੀ ਸਹਾਇਕ ਦੇ ਤੌਰ 'ਤੇ ਲੰਮਾ ਸਮਾਂ ਅਣਥੱਕ ਸੇਵਾਵਾਂ ਨਿਭਾਉਣ ਵਾਲੇ ਉੱਘੇ ਅਕਾਲੀ ਜਥੇਦਾਰ ਗੁਰਮੇਲ ਸਿੰਘ ਛੀਨੀਵਾਲ ਨੂੰ ਗਿਆਨੀ ਹਰਪ੍ਰੀਤ ਸਿੰਘ ਵਲੋਂ ਗਗਨਦੀਪ ਸਿੰਘ ਬਰਨਾਲਾ ਦੀ ਸਿਫ਼ਾਰਿਸ਼ ਉਪਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਸੂਬਾਈ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਉਨ੍ਹਾਂ ਕਿਹਾ ਇਲਾਕੇ ਅੰਦਰ ਆਪਣਾ ਮਜ਼ਬੂਤ ਆਧਾਰ ਰੱਖਣ ਵਾਲੇ ਜਥੇਦਾਰ ਗੁਰਮੇਲ ਸਿੰਘ ਛੀਨੀਵਾਲ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਵਧੇਰੇ ਬਲ ਮਿਲੇਗਾ | ਨਵ-ਨਿਯੁਕਤ ਮੀਤ ਪ੍ਰਧਾਨ ਜਥੇਦਾਰ ਛੀਨੀਵਾਲ ਨੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਆਗੂ ਗਗਨਦੀਪ ਸਿੰਘ ਬਰਨਾਲਾ ਸਮੇਤ ਸਮੂਹ ਲੀਡਰਸ਼ਿਪ ਦਾ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਅਨੁਸ਼ਾਸਨ ਵਿਚ ਰਹਿ ਕੇ ਵਧੇਰੇ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ | ਇਸ ਨਿਯੁਕਤੀ ਉਪਰ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਆਗੂ ਜਥੇਦਾਰ ਪਿ੍ਤਪਾਲ ਸਿੰਘ ਛੀਨੀਵਾਲ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਵਿੰਦਰ ਸਿੰਘ ਰੰਮੀ ਢਿੱਲੋਂ, ਦਿਹਾਤੀ ਪ੍ਰਧਾਨ ਤਰਨਜੀਤ ਸਿੰਘ ਦੁੱਗਲ, ਜਗਸੀਰ ਸਿੰਘ ਭੋਲਾ, ਸਰਕਲ ਪ੍ਰਧਾਨ ਸੁਰਜੀਤ ਸਿੰਘ ਕੁਰੜ, ਪ੍ਰਧਾਨ ਜਗਤਾਰ ਸਿੰਘ ਕਲਾਲਾ, ਗਿਆਨੀ ਪ੍ਰੀਤਮ ਸਿੰਘ ਛੀਨੀਵਾਲ, ਜਥੇਦਾਰ ਧੰਨਾ ਸਿੰਘ ਹਰਦਾਸਪੁਰਾ, ਬਲਦੇਵ ਸਿੰਘ ਹਮੀਦੀ, ਗੁਰਵਿੰਦਰ ਸਿੰਘ ਨਿਹਾਲੂਵਾਲ, ਬਲਵੰਤ ਸਿੰਘ ਛੀਨੀਵਾਲ ਆਦਿ ਆਗੂਆਂ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ | ਆਗੂਆਂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਪੁਰਾਣੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਜਥੇਦਾਰ ਛੀਨੀਵਾਲ ਦੀ ਅਗਵਾਈ ਹੇਠ ਟੀਮ ਦੇ ਰੂਪ ਵਿਚ ਪਾਰਟੀ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ ਲਈ ਲਾਮਬੰਦੀ ਸ਼ੁਰੂ ਕੀਤੀ ਜਾਵੇਗੀ |


ਪਿਛਲੀ ਖ਼ਬਰ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਕਮੇਟੀ ਨੇ 25ਵੀਂ ਨਿਸ਼ਾਨ ਯਾਤਰਾ ਕੱਢੀ <br/> ਅਗਲੀ ਖ਼ਬਰ ਸੇਵਾ-ਮੁਕਤੀ 'ਤੇ ਵਿਸ਼ੇਸ਼: ਬਲਜੀਤ ਸਿੰਘ ਸਿੱਧੂ ਪੰਡੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।