12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਪੁਲਿਸ ਅੜਿੱਕੇ

ਅਜੀਤ ਡੈਸਕ 30-03-2026
ਬਰਨਾਲਾ, 29 ਮਾਰਚ (ਰਾਜ ਪਨੇਸਰ)-ਪਿੰਡ ਸੇਖਾ ਦੀ ਅਨਾਜ ਮੰਡੀ ਨਜ਼ਦੀਕ ਇਕ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਜਗਸੀਰ ਦਾਸ ਪੱੁਤਰ ਮੋਹਨ ਦਾਸ ਵਾਸੀ ਸੇਖਾ ਨਸ਼ਾ ਵੇਚਣ ਦਾ ਆਦੀ ਹੈ | ਪੁਲਿਸ ਵਲੋਂ ਅਨਾਜ ਮੰਡੀ ਸੇਖਾ ਨਜ਼ਦੀਕ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਦਰ ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ 900 ਨਸ਼ੀਲੀਆਂ ਗੋਲੀਆਂ, 75 ਸ਼ੀਸ਼ੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸੜਕ ਬਣਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।