ਟੱਲੇਵਾਲ, 30 ਮਾਰਚ (ਸੋਨੀ ਚੀਮਾ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਸਕੂਲ ਦੇ ਪੀ.ਟੀ.ਆਈ. ਅਧਿਆਪਕ ਸ: ਜਸਮੇਲ ਸਿੰਘ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਆਯੋਜਿਤ ਕੀਤਾ ਗਿਆ | ਸਮਾਗਮ ਦੌਰਾਨ ਪਿ੍ੰਸੀਪਲ ਅਨਿਲ ਕੁਮਾਰ ਨੇ ਕਿਹਾ ਕਿ ਸ: ਜਸਮੇਲ ਸਿੰਘ ਨੇ ਆਪਣੀ ਲਗਭਗ 29 ਸਾਲ ਦੀ ਸੇਵਾ ਦੌਰਾਨ ਵਿਦਿਆਰਥੀਆਂ ਵਿਚ ਅਨੁਸ਼ਾਸਨ, ਖੇਡਾਂ ਅਤੇ ਚੰਗੇ ਆਚਰਨ ਨੂੰ ਪ੍ਰੋਤਸਾਹਿਤ ਕਰਨ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ | ਉਨ੍ਹਾਂ ਨੇ ਆਪਣੀ ਡਿਊਟੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਈ | ਇਸ ਮੌਕੇ ਸਕੂਲ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਸ: ਜਸਮੇਲ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨ-ਪੱਤਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਾਇਲ ਗਰਗ, ਨਵਦੀਪ ਸ਼ਰਮਾ, ਰਤਨਦੀਪ ਸਿੰਘ, ਬਲਵੀਰ ਸਿੰਘ, ਜਸਵੀਰ ਕੌਰ, ਰਮਨਦੀਪ ਕੌਰ, ਅਮਰਿੰਦਰ ਕੌਰ, ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਭਦੌੜ, ਗਗਨਦੀਪ ਕੌਰ, ਰੀਨੁ, ਰਿਸ਼ੂ, ਮਨਜੀਤ ਕੌਰ, ਯੁਵਰਾਜ, ਉਪਾਸਨਾ ਸ਼ਰਮਾ, ਲਵਪ੍ਰੀਤ ਕੌਰ, ਮੀਨਾਕਸ਼ੀ ਗਰਗ, ਅਮਨਦੀਪ ਕੌਰ, ਰਾਸ਼ੀ, ਮਨਪ੍ਰੀਤ ਕੌਰ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |