17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਅਜੀਤ ਡੈਸਕ 31-03-2026
ਬਰਨਾਲਾ, 30 ਮਾਰਚ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਨਸ਼ਾ ਵੇਚਣ ਵਾਲੇ ਤਿੰਨ ਵਿਅਕਤੀਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਨਦੀਪ ਸਿੰਘ ਵਾਸੀ ਘੁੰਨਸ, ਜਗਮੀਤ ਸਿੰਘ, ਸੱੁਖਾ ਸਿੰਘ ਵਾਸੀਅਨ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ | ਜੋ ਕਿ ਅੱਜ ਵੀ ਕਪਾਹ ਮੰਡੀ ਬਰਨਾਲਾ ਵਿਖੇ ਬੈਠਾ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹਨ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਤਿੰਨ ਜਣਿਆਂ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਤੀਰਥ ਯਾਤਰਾ ਯੋਜਨਾ 'ਤੇ ਹਾਈ ਕੋਰਟ ਵਲੋਂ ਦਖ਼ਲ ਤੋਂ ਇਨਕਾਰ ਅਗਲੀ ਖ਼ਬਰ ਬਦਲੇ ਮੌਸਮ ਦੇ ਮਿਜ਼ਾਜ ਕਾਰਨ ਕਿਸਾਨ ਫ਼ਿਕਰਾਂ 'ਚ ਡੁੱਬਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।