17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 31-03-2026
ਬਰਨਾਲਾ, 30 ਮਾਰਚ (ਰਾਜ ਪਨੇਸਰ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਵਾਲੇ ਖ਼ਿਲਾਫ਼ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਆਈ. ਮਨਪ੍ਰੀਤ ਕੌਰ ਨੇ ਦੱਸਿਆ ਕਿ ਪੀੜਤ ਨਾਬਾਲਗ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਦੀ 16 ਸਾਲਾ ਲੜਕੀ ਘਰ ਦਾ ਸਮਾਨ ਲੈਣ ਲਈ ਬਾਜ਼ਾਰ ਗਈ ਸੀ ਜੋ ਕਿ ਘਰ ਵਾਪਸ ਨਹੀਂ ਪਰਤੀ | ਪਰਿਵਾਰ ਵਲੋਂ ਆਪਣੇ ਤੌਰ 'ਤੇ ਬਹੁਤ ਭਾਲ ਕੀਤੀ ਪਰ ਕੁੱਝ ਪਤਾ ਨਹੀਂ ਲੱਗਿਆ | ਬਾਅਦ ਵਿਚ ਪਤਾ ਲੱਗਿਆ ਕਿ ਮੱੁਦਈ ਦੀ ਲੜਕੀ ਨੂੰ ਗੈਰੀ ਵਾਸੀ ਜਗਰਾਉਂ ਨਾਂਅ ਦਾ ਵਿਅਕਤੀ ਵਿਆਹ ਦਾ ਝਾਂਸਾ ਦੇ ਕੇ ਕਿਤੇ ਵਰਗ਼ਲਾ ਕੇ ਲੈ ਗਿਆ ਹੈ | ਪੁਲਿਸ ਵਲੋਂ ਮੱੁਦਈ ਦੇ ਬਿਆਨਾਂ ਦੇ ਆਧਾਰ 'ਤੇ ਗੈਰੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਗੁਰਦੁਆਰਾ ਸਿੱਖਾਂ (ਸ੍ਰੀ ਹਜ਼ੂਰ ਸਾਹਿਬ) ਦੀ ਜ਼ਮੀਨ ਸੰਬੰਧੀ ਜਾਂਚ ਛੇ ਮਹੀਨੇ ਵਿਚ ਮੁਕੰਮਲ ਕਰਨ ਦੇ ਆਦ... ਅਗਲੀ ਖ਼ਬਰ ਤੀਰਥ ਯਾਤਰਾ ਯੋਜਨਾ 'ਤੇ ਹਾਈ ਕੋਰਟ ਵਲੋਂ ਦਖ਼ਲ ਤੋਂ ਇਨਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।