17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਫ਼ਰਜ਼ੀ ਦਸਤਾਵੇਜ਼ ਲਾ ਕੇ ਨੌਕਰੀ ਪ੍ਰਾਪਤ ਕਰਨ ਵਾਲੇ ਰੋਡਵੇਜ਼ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਦੀ ਮੰਗ

ਅਜੀਤ ਡੈਸਕ 31-03-2026
ਰੂੜੇਕੇ ਕਲਾਂ, 30 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਰੋਡਵੇਜ਼ ਦੇ ਇਕ ਇੰਸਪੈਕਟਰ ਰੈਂਕ ਦੇ ਇਕ ਅਧਿਕਾਰੀ ਖ਼ਿਲਾਫ਼ ਪੜ੍ਹਾਈ ਦੇ ਜਾਅਲੀ ਦਸਤਾਵੇਜ਼ ਲਾ ਕੇ ਨੌਕਰੀ ਪ੍ਰਾਪਤ ਕਰਨ ਦੇ ਦੋਸ਼ਾਂ ਤਹਿਤ ਮੁੱਖ ਮੰਤਰੀ ਪੰਜਾਬ, ਡਾਇਰੈਕਟਰ ਵਿਜੀਲੈਂਸ, ਗਵਰਨਰ ਪੰਜਾਬ ਸਮੇਤ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਰੋਡਵੇਜ਼ ਦੇ ਸੇਵਾਮੁਕਤ ਇੰਸਪੈਕਟਰ ਮਲਕੀਤ ਸਿੰਘ ਬਰਨਾਲਾ ਨੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਰੋਡਵੇਜ਼ ਦੇ ਸੇਵਾ ਮੁਕਤ ਇੰਸਪੈਕਟਰ ਮਲਕੀਤ ਸਿੰਘ ਬਰਨਾਲਾ ਨੇ ਰੂੜੇਕੇ ਕਲਾਂ ਵਿਖੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੰਸਪੈਕਟਰ ਕਰਮਜੀਤ ਸਿੰਘ ਰੋਡਵੇਜ਼ ਵਿਚ ਪਹਿਲ ਦੇ ਆਧਾਰ 'ਤੇ ਸਾਲ 1999 ਵਿਚ ਇੰਸਪੈਕਟਰ ਭਰਤੀ ਹੋਇਆ ਸੀ | ਜੋ ਕਿ ਤਰੱਕੀ ਲੈ ਕੇ ਸਟੇਸ਼ਨ ਸੁਪਰਵਾਈਜ਼ਰ ਦੀ ਅਸਾਮੀ 'ਤੇ ਤਾਇਨਾਤ ਰਿਹਾ ਹੈ | ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਵਲੋਂ ਉਕਤ ਸਟੇਸ਼ਨ ਸੁਪਰਵਾਈਜ਼ਰ ਕਰਮਜੀਤ ਸਿੰਘ ਦੇ ਗਰੈਜ਼ੂਏਸ਼ਨ ਸਰਟੀਫਿਕੇਟ ਦੀ ਪੜਤਾਲ ਕਰਨ ਸਬੰਧੀ ਮਿਤੀ 25 ਸਤੰਬਰ 2024 ਅਤੇ 10 ਦਸੰਬਰ 2024 ਰਾਹੀਂ ਵਿਜੀਲੈਂਸ ਬਿਊਰੋ ਪੰਜਾਬ ਨੂੰ ਕਾਰਵਾਈ ਕਰਨ ਲਈ ਲਿਖਿਆ ਗਿਆ ਸੀ | ਵਿਜੀਲੈਂਸ ਬਿਊਰੋ ਪੰਜਾਬ ਵਲੋਂ ਦਿੱਤੀ ਗਈ ਰਿਪੋਰਟ ਵਿਚ ਲਿਖਿਆ ਗਿਆ ਸੀ ਕਿ ਕਰਮਚਾਰੀ ਦੀ ਗਰੈਜੂਏਸ਼ਨ ਦੀ ਡਿਗਰੀ ਜਾਅਲੀ ਅਤੇ ਜਾਲ੍ਹਸਾਜ਼ੀ ਕਰ ਕੇ ਤਿਆਰ ਕੀਤੀ ਪਾਈ ਗਈ ਸੀ | ਜਿਸ ਕਰ ਕੇ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਵਲੋਂ ਆਪਣੇ ਫ਼ੈਸਲਾ 2480 ਮਿਤੀ 25 ਫਰਵਰੀ 2025 ਨੂੰ ਉਕਤ ਇੰਸਪੈਕਟਰ ਨੂੰ ਨੌਕਰੀ ਤੋਂ ਡਿਸਮਿਸ ਕਰ ਕੇ ਜਨਰਲ ਮੈਨੇਜਰ ਜਗਰਾਉਂ ਨੂੰ ਪੱਤਰ ਨੰਬਰ 3597 ਮਿਤੀ 18 ਮਾਰਚ 2025 ਨੂੰ ਉਕਤ ਕਰਮਚਾਰੀ ਖ਼ਿਲਾਫ਼ ਵਿਭਾਗ ਨਾਲ ਹੇਰਾਫੇਰੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਐਫ਼.ਆਈ.ਆਰ ਦਰਜ ਕਰਵਾਉਣ ਲਈ ਲਿਖਿਆ ਸੀ | ਉਕਤ ਕਰਮਚਾਰੀ ਨੇ ਵਿਭਾਗ ਨੂੰ ਧੋਖੇ ਵਿਚ ਰੱਖ ਕੇ 25 ਸਾਲ ਨੌਕਰੀ ਕਰ ਕੇ ਸਰਕਾਰੀ ਰੁਪਇਆ ਇਕੱਤਰ ਕੀਤਾ ਸੀ ਅਤੇ ਸਰਕਾਰੀ ਸਹੂਲਤਾਂ ਦਾ ਅਨੰਦ ਮਾਣਿਆ ਸੀ | ਅਤੇ ਤਰੱਕੀ ਲੈ ਕੇ ਇੰਸਪੈਕਟਰ ਤੋਂ ਪਦ-ਉੱਨਤੀ ਹੋ ਕੇ ਸਟੇਸ਼ਨ ਸੁਪਰਵਾਈਜ਼ਰ ਬਣ ਗਿਆ ਸੀ | ਹੁਣ 12 ਫਰਵਰੀ 2026 ਨੂੰ ਪ੍ਰਬੰਧਕੀ ਸਕੱਤਰ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੇ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਦੇ ਡਿਸਮਿਸ ਦੇ ਹੁਕਮਾਂ ਵਿਚ ਸੋਧ ਕਰਦਿਆਂ ਜਬਰੀ ਰਿਟਾਇਰਡ ਕਰ ਕੇ ਘਰ ਭੇਜ ਦਿੱਤਾ ਹੈ | ਵਿਭਾਗ ਨਾਲ ਧੋਖਾਦੇਹੀ ਕਰਨ ਵਾਲੇ ਉਕਤ ਇੰਸਪੈਕਟਰ ਨੂੰ ਸਰਕਾਰੀ ਰਿਟਾਇਰਮੈਂਟ ਦੇ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਕੁਦਰਤੀ ਨਿਆਂ ਦੇ ਸਿਧਾਂਤਾਂ ਦੇ ਉਲਟ ਹੈ | ਵਿਭਾਗ ਦੇ ਦੋਸ਼ੀ ਵਿਅਕਤੀ ਦੀ ਮਦਦ ਕੀਤੀ ਜਾ ਰਹੀ ਹੈ | ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਸੇਵਾ ਮੁਕਤ ਇੰਸਪੈਕਟਰ ਮਲਕੀਤ ਸਿੰਘ ਬਰਨਾਲਾ ਨੇ ਡਾਇਰੈਕਟਰ ਦੇ ਹੁਕਮਾਂ ਅਨੁਸਾਰ ਉਕਤ ਵਿਭਾਗ ਦੇ ਕਰਮਚਾਰੀ ਖ਼ਿਲਾਫ਼ ਐਫ਼.ਆਈ.ਆਰ ਦਰਜ ਕਰਨ ਅਤੇ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਜਦੋਂ ਇਸ ਸਬੰਧੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਭਾਗ ਦੇ ਸੇਵਾਮੁਕਤ ਸਟੇਸ਼ਨ ਸੁਪਰਵਾਈਜ਼ਰ ਕਰਮਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਜੋ ਸਰਕਾਰ ਨੇ ਕੀਤਾ ਹੈ ਉਹ ਠੀਕ ਹੈ | ਇਸ ਤੋਂ ਇਲਾਵਾ ਮੈਂ ਕੁੱਝ ਨਹੀਂ ਕਹਿਣਾ ਚਾਹੁੰਦਾ ਹਾਂ |

ਪਿਛਲੀ ਖ਼ਬਰ ਸ਼ਹਿਣਾ ਵਿਖੇ ਪਿਰਮਲ ਸਿੰਘ ਧੌਲਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ <br/> ਅਗਲੀ ਖ਼ਬਰ ਹਾਈ ਕੋਰਟ ਵਲੋਂ ਗੁਰਦੁਆਰਾ ਸਿੱਖਾਂ (ਸ੍ਰੀ ਹਜ਼ੂਰ ਸਾਹਿਬ) ਦੀ ਜ਼ਮੀਨ ਸੰਬੰਧੀ ਜਾਂਚ ਛੇ ਮਹੀਨੇ ਵਿਚ ਮੁਕੰਮਲ ਕਰਨ ਦੇ ਆਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।