08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੱਖੋ ਕਲਾਂ ਦੀ 8ਵੀਂ ਜਮਾਤ ਦੀ ਵਿਦਿਆਰਥਣ ਰੂਬੀ ਨੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਕੀਤਾ ਹਾਸਿਲ

ਅਜੀਤ ਡੈਸਕ 12-04-2026
ਰੂੜੇਕੇ ਕਲਾਂ, 11 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਅੱਠਵੀਂ ਜਮਾਤ ਦੀ ਵਿਦਿਆਰਥਣ ਰੂਬੀ ਪੁੱਤਰੀ ਪਿ੍ਤਪਾਲ ਸਿੰਘ ਵਾਸੀ ਪੱਖੋ ਕਲਾਂ ਨੇ ਅੱਠਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚੋਂ 585/600 (97.50 ਫ਼ੀਸਦੀ) ਅੰਕ ਪ੍ਰਾਪਤ ਕਰ ਕੇ ਜ਼ਿਲ੍ਹਾ ਬਰਨਾਲਾ ਵਿਚੋਂ ਤੀਜਾ ਸਥਾਨ ਹਾਸਲ ਕਰ ਕੇ ਪੰਜਾਬ ਦੀ ਘੋਸ਼ਿਤ ਕੀਤੀ ਗਈ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ | ਪਿ੍ੰਸੀਪਲ ਮੇਜਰ ਸਿੰਘ ਪੱਖੋ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਧੀਆ ਸਿੱਖਿਆ ਮਾਹੌਲ ਸਦਕਾ ਸਰਕਾਰੀ ਸਕੂਲ ਪੱਖੋ ਕਲਾਂ ਦੀ ਵਿਦਿਆਰਥਣ ਰੂਬੀ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਕੇ ਸਰਕਾਰੀ ਸਕੂਲਾਂ ਵਿਚ ਵਧੀਆ ਪੜ੍ਹਾਈ ਦੀ ਮਿਸਾਲ ਪੈਦਾ ਕੀਤੀ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਵਲੋਂ ਵਿਦਿਆਰਥਣ ਰੂਬੀ ਨੂੰ ਸਨਮਾਨਿਤ ਕੀਤਾ ਜਾਵੇਗਾ | ਜ਼ਿਲ੍ਹਾ ਭਰ ਵਿਚੋਂ ਤੀਜਾ ਸਥਾਨ ਹਾਸਲ ਕਰਨ ਵਾਲੀ ਸਰਕਾਰੀ ਸਕੂਲ ਦੀ ਵਿਦਿਆਰਥਣ ਰੂਬੀ ਨੂੰ ਗ੍ਰਾਮ ਪੰਚਾਇਤ ਪੱਖੋ ਕਲਾਂ, ਪਿੰਡ ਵਾਸੀਆਂ ਤੇ ਅਧਿਆਪਕਾਂ ਵਲੋਂ ਸਨਮਾਨਿਤ ਕਰ ਕੇ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਈਆਂ ਗਈਆਂ | ਇਸ ਮੌਕੇ ਵਿਦਿਆਰਥਣ ਦੀ ਮਾਤਾ ਮਨਪ੍ਰੀਤ ਕੌਰ ਤੇ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀ ਪ੍ਰਣੇ ਗਰਗ ਨੇ ਅੱਠਵੀਂ ਜਮਾਤ 'ਚੋਂ ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ... ਅਗਲੀ ਖ਼ਬਰ ਐੱਸ.ਬੀ.ਐੱਸ. ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।