08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸਰਵਹਿੱਤਕਾਰੀ ਸਕੂਲ ਦੇ ਵਿਦਿਆਰਥੀ ਪ੍ਰਣੇ ਗਰਗ ਨੇ ਅੱਠਵੀਂ ਜਮਾਤ 'ਚੋਂ ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਵਧਾਇਆ ਮਾਣ

ਅਜੀਤ ਡੈਸਕ 12-04-2026
ਬਰਨਾਲਾ, 11 ਅਪ੍ਰੈਲ (ਨਰਿੰਦਰ ਅਰੋੜਾ)-ਜ਼ਿਲ੍ਹਾ ਬਰਨਾਲਾ ਦੇ ਵਿੱਦਿਅਕ ਖੇਤਰ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ | ਜਦੋਂ ਬਰਨਾਲਾ ਸ਼ਹਿਰ ਦਾ ਹੋਣਹਾਰ ਵਿਦਿਆਰਥੀ ਪ੍ਰਣੇ ਗਰਗ ਪੁੱਤਰ ਵਿਕਾਸ ਗਰਗ ਨੇ ਅੱਠਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਂਦਿਆਂ ਪੂਰੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਸਰਵਹਿੱਤਕਾਰੀ ਵਿੱਦਿਆ ਮੰਦਰ ਬਰਨਾਲਾ ਦੇ ਇਸ ਵਿਦਿਆਰਥੀ ਨੇ 600 'ਚੋਂ 585 ਅੰਕ ਪ੍ਰਾਪਤ ਕਰ ਕੇ ਨਾ ਸਿਰਫ਼ ਆਪਣੇ ਮਾਪਿਆਂ ਦਾ ਬਲਕਿ ਪੂਰੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਪ੍ਰਣੇ ਗਰਗ ਦੀ ਇਸ ਮਾਣਮੱਤੀ ਪ੍ਰਾਪਤੀ 'ਤੇ ਉਸ ਦੇ ਪਿਤਾ ਵਿਕਾਸ ਗਰਗ ਤੇ ਮਾਤਾ ਅੰਸ਼ਿਕਾ ਗਰਗ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਣੇ ਸ਼ੁਰੂ ਤੋਂ ਹੀ ਪੜ੍ਹਾਈ 'ਚ ਬਹੁਤ ਮਿਹਨਤੀ ਰਿਹਾ ਹੈ | ਇਸ ਮੌਕੇ ਉਸ ਦੀ ਦਾਦੀ ਰਾਣੀ ਗਰਗ, ਤਾਇਆ ਪੰਕਜ ਗਰਗ ਤੇ ਤਾਈ ਦੇਵਿਕਾ ਗਰਗ ਸਣੇ ਭੈਣ-ਭਰਾਵਾਂ ਪ੍ਰੀਸ਼ਾ, ਲਵਨੀਆ, ਆਰਵ ਤੇ ਵਿਆਂਸ਼ ਨੇ ਪ੍ਰਣੇ ਦੀ ਸਫਲਤਾ 'ਤੇ ਮਾਣ ਮਹਿਸੂਸ ਕਰਦਿਆਂ ਵਧਾਈਆਂ ਦਿੱਤੀਆਂ | ਪ੍ਰਣੇ ਨੇ ਆਪਣੀ ਇਸ ਸ਼ਾਨਦਾਰ ਸਫ਼ਲਤਾ ਸਬੰਧੀ ਗੱਲਬਾਤ ਸਾਂਝੀ ਕਰਦਿਆਂ ਦੱਸਿਆ ਕਿ ਉਸ ਨੇ ਆਪਣੀ ਪੜ੍ਹਾਈ ਦੌਰਾਨ ਸੋਸ਼ਲ ਮੀਡੀਆ ਤੇ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ | ਉਸ ਨੇ ਦੱਸਿਆ ਕਿ ਉਹ ਰੋਜ਼ਾਨਾ ਨਿਸ਼ਚਿਤ ਘੰਟੇ ਬਿਨਾਂ ਕਿਸੇ ਰੁਕਾਵਟ ਦੇ ਪੜ੍ਹਾਈ ਕਰਦਾ ਸੀ ਤੇ ਮੁਸ਼ਕਿਲ ਵਿਸ਼ਿਆਂ ਨੂੰ ਵਾਰ-ਵਾਰ ਲਿਖ ਕੇ ਅਭਿਆਸ ਕਰਦਾ ਸੀ | ਪ੍ਰਣੇ ਅਨੁਸਾਰ ਜੇਕਰ ਵਿਦਿਆਰਥੀ ਆਪਣੇ ਸਮੇਂ ਦਾ ਸਹੀ ਇਸਤੇਮਾਲ ਕਰਨ ਤਾਂ ਕੋਈ ਵੀ ਮੁਕਾਮ ਹਾਸਲ ਕਰਨਾ ਅਸੰਭਵ ਨਹੀਂ ਹੈ |
ਪਿਛਲੀ ਖ਼ਬਰ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲੇ ਮਾੜੇ ਧੰਦਿਆਂ ਨੂੰ ਬੰਦ ਕਰ ਦੇਣ ਨਹੀਂ ਤਾਂ ਇਸ ਦਾ ਅੰਜਾਮ ਬੁਰਾ ਨਿਕਲੇਗਾ-ਐਸ.ਐਸ.... ਅਗਲੀ ਖ਼ਬਰ ਪੱਖੋ ਕਲਾਂ ਦੀ 8ਵੀਂ ਜਮਾਤ ਦੀ ਵਿਦਿਆਰਥਣ ਰੂਬੀ ਨੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।