08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪੰਜਾਬ ਵਿਚ ਬੇਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਦਾ ਬਿਆਨ ਸ਼ਲਾਘਾਯੋਗ-ਲਵਦੀਪ ਮਾਨ <br/>

ਅਜੀਤ ਡੈਸਕ 12-04-2026
ਸ਼ਹਿਣਾ, 11 ਅਪ੍ਰੈਲ (ਸੁਰੇਸ਼ ਗੋਗੀ)-ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਕਣਕ ਦੀ ਫ਼ਸਲ ਤੋਂ ਇਲਾਵਾ ਹੋਰ ਫ਼ਸਲਾਂ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ | ਇਹ ਸ਼ਬਦ ਲਵਦੀਪ ਸਿੰਘ ਭਗਤਪੁਰਾ ਸੀਨੀਅਰ ਆਗੂ ਆਮ ਆਦਮੀ ਪਾਰਟੀ ਨੇ ਗੱਲਬਾਤ ਕਰਦਿਆਂ ਆਖੇ | ਉਨ•ਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਝੋਨੇ ਦੀ ਫ਼ਸਲ ਸਮੇਂ ਵੀ ਪੰਜਾਬ ਵਿਚ ਮੀਂਹ ਨੇ ਭਾਰੀ ਤਬਾਹੀ ਮਚਾਈ ਸੀ ਅਤੇ ਹੜ•ਾਂ ਦੇ ਪਾਣੀ ਕਾਰਨ ਪੰਜਾਬ ਦੇ ਕਿਸਾਨਾਂ ਦਾ ਵੱਡੀ ਪੱਧਰ 'ਤੇ ਫ਼ਸਲਾਂ ਅਤੇ ਘਰਾਂ ਦਾ ਨੁਕਸਾਨ ਹੋਇਆ | ਉਸ ਸਮੇਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਗਵੰਤ ਮਾਨ ਮੱੁਖ ਮੰਤਰੀ ਦੀ ਅਗਵਾਈ ਵਿਚ ਕਿਸਾਨਾਂ ਲਈ ਹੋਏ ਨੁਕਸਾਨ ਦੀ ਪੂਰਤੀ ਕਰਦਿਆਂ ਦਿਨ-ਰਾਤ ਇਕ ਕੀਤਾ | ਲਵਦੀਪ ਸਿੰਘ ਮਾਨ ਨੇ ਕਿਹਾ ਕਿ ਅਜੋਕੇ ਸਮੇਂ ਦੌਰਾਨ ਵੱਢਣ 'ਤੇ ਆਈ ਕਣਕ ਦੀ ਫ਼ਸਲ ਦਾ ਪਿਛਲੇ ਇਕ ਹਫ਼ਤੇ ਤੋਂ ਮੀਂਹ ਕਾਰਨ ਨੁਕਸਾਨ ਹੋ ਰਿਹਾ ਹੈ ਅਤੇ ਗੜੇਮਾਰੀ ਕਾਰਨ ਫ਼ਸਲਾਂ ਬਰਬਾਦ ਹੋ ਰਹੀਆਂ ਹਨ | ਮੌਜੂਦਾ ਸਮੇਂ ਵੀ ਮੱੁਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਅਤੇ ਨੁਕਸਾਨ ਦੀ ਪੂਰਤੀ ਲਈ ਹਰ ਤਰ•ਾਂ ਦਾ ਵਾਅਦਾ ਕੀਤਾ ਹੈ | ਲਵਦੀਪ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਪਹਿਲੀ ਅਜਿਹੀ ਸਰਕਾਰ ਬਣੀ ਹੈ, ਜੋ ਕਿਸਾਨਾਂ ਦੇ ਨੁਕਸਾਨ ਦੀ ਪੂਰਤੀ ਲਈ ਤੁਰੰਤ ਮਦਦ ਕਰਨ ਵਾਸਤੇ ਬਹੁੜਦੀ ਹੈ |

ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਢਿਲਵਾਂ ਰੇਲਵੇ ਫਾਟਕ ਬੰਦ ਹੋਣ ਨਾਲ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਿਲਾਂ ਦਾ ਸਾਹਮਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।