08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 12-04-2026
ਬਰਨਾਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵਲੋਂ 'ਆਤਮਾ' ਸਕੀਮ ਦੇ ਸਹਿਯੋਗ ਨਾਲ ਕਪਿਲ ਪੈਲੇਸ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਅਤੇ ਨਵੀਨਤਮ ਤਕਨੀਕੀ ਜਾਣਕਾਰੀ ਸਾਂਝੀ ਕਰਨ ਲਈ ਇਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਗਈ | ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਨੇ ਕੀਤਾ | ਕੈਂਪ ਦੌਰਾਨ ਡਾ: ਨਰਿੰਦਰਪਾਲ ਸਿੰਘ ਬੈਨੀਪਾਲ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਫ਼ਸਲਾਂ 'ਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਸਿਰਫ਼ ਲੋੜ ਪੈਣ 'ਤੇ ਅਤੇ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਿਭਾਗ ਵਲੋਂ ਖਾਦਾਂ, ਬੀਜਾਂ ਅਤੇ ਕੀਟਨਾਸ਼ਕ ਦਵਾਈਆਂ ਦੇ ਮਿਆਰ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣਾ ਵਿਭਾਗ ਦੀ ਪਹਿਲ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਕਨੀਕੀ ਮੁਸ਼ਕਲ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਖੇਤੀਬਾੜੀ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿਚ ਰਹਿਣ ਤਾਂ ਜੋ ਨਵੀਨਤਮ ਖੇਤੀ ਤਕਨੀਕਾਂ ਦਾ ਫ਼ਾਇਦਾ ਲਿਆ ਜਾ ਸਕੇ | ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦੀ ਸੁਚੱਜੀ ਵਰਤੋਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਵਿਭਾਗੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰ ਕੇ ਆਪਣੀ ਆਮਦਨ ਵਿਚ ਵਾਧਾ ਕਰਨ ਦਾ ਸੱਦਾ ਦਿੱਤਾ | ਕੈਂਪ ਵਿਚ ਡਾ. ਗੁਰਪ੍ਰੀਤ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ, ਕਿ੍ਸ਼ੀ ਵਿਗਿਆਨ ਕੇਂਦਰ, ਬਰਨਾਲਾ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਡਾ. ਅਸ਼ੋਕ ਕੁਮਾਰ, ਡਾ. ਅਮਨਦੀਪ ਕੌਰ ਅਤੇ ਡਾ. ਗੁਰਵੀਰ ਕੌਰ ਨੇ ਵੀ ਕਿਸਾਨਾਂ ਨਾਲ ਤਕਨੀਕੀ ਨੁਕਤੇ ਸਾਂਝੇ ਕੀਤੇ | ਇਸ ਦੌਰਾਨ ਲਗਾਈਆਂ ਗਈਆਂ ਖੇਤੀ ਪ੍ਰਦਰਸ਼ਨੀਆਂ ਕਿਸਾਨਾਂ ਲਈ ਖਿੱਚ ਦਾ ਕੇਂਦਰ ਰਹੀਆਂ | ਕੈਂਪ ਦੇ ਸਫਲ ਸੰਚਾਲਨ ਵਿਚ ਡਾ. ਧਰਮਵੀਰ ਸਿੰਘ ਅਤੇ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਅਫ਼ਸਰਾਂ ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ | ਇਸ ਮੌਕੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 10 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਡੇਰਾ ਬਾਬਾ ਹਸਤ ਲਾਲ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਅਗਲੀ ਖ਼ਬਰ ਪੰਜਾਬ ਵਿਚ ਬੇਮੌਸਮੇ ਮੀਂਹ ਕਾਰਨ ਕਣਕ ਦੀ ਫ਼ਸਲ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਦਾ ਬਿਆਨ ਸ਼ਲਾਘਾਯੋਗ-ਲਵਦੀਪ ਮਾਨ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।