08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਡੇਰਾ ਬਾਬਾ ਹਸਤ ਲਾਲ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 12-04-2026
ਭਦੌੜ, 11 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਡੇਰਾ ਬਾਬਾ ਹਸਤ ਲਾਲ ਜੀ ਵਿਖੇ ਬਾਬਾ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਸ੍ਰੀ ਅਖੰਡ ਸਾਹਿਬ ਦੇ ਭੋਗ ਬੜੀ ਸ਼ਰਧਾ ਪੂਰਵਕ ਪਾਏ ਗਏ | ਜਿਸ ਦੌਰਾਨ ਸੰਗਤਾਂ ਵੱਡੀ ਗਿਣਤੀ ਵਿਚ ਪੁੱਜ ਕੇ ਨਤਮਸਤਕ ਹੋਈਆਂ | ਇਸ ਮੌਕੇ ਪੁੱਜੇ ਬਾਬੇ ਸਵਰਨ ਸਿੰਘ ਖੇੜੀ ਵਾਲਿਆਂ ਨੇ ਸੰਗਤਾਂ ਨਾਲ ਪ੍ਰਵਚਨ ਸਾਂਝੇ ਕਰਦੇ ਹੋਏ ਕਿਹਾ ਕਿ ਸਮਾਜਿਕ ਬੁਰਾਈਆਂ ਦਾ ਸਾਹਮਣਾ ਕਰਨ ਲਈ ਹਮੇਸ਼ਾ ਵਿਅਕਤੀ ਨੂੰ ਬਾਣੀ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਗੁਰਬਾਣੀ ਸਾਡੇ ਕੋਲ ਇਕ ਅਜਿਹਾ ਰਸਤਾ ਹੈ ਜੋ ਹਮੇਸ਼ਾ ਭੜਕੇ ਹੋਏ ਵਿਅਕਤੀ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਂਦੀ ਹੈ | ਉਨ੍ਹਾਂ ਸੰਗਤਾਂ ਨੂੰ ਹਮੇਸ਼ਾ ਬਾਬਾ ਹਸਤ ਲਾਲ ਜੀ ਦੀ ਦਿੱਤੇ ਸੰਦੇਸ਼ਾਂ ਉੱਪਰ ਚੱਲਣ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਡੇਰਾ ਪ੍ਰਬੰਧਕ ਮਹੰਤ ਰਵਿੰਦਰ ਦਾਸ ਅਤੇ ਮਹੰਤ ਮੱਖਣ ਦਾਸ ਵਲੋਂ ਪੁੱਜੇ ਸੰਤ ਮਹਾਂਪੁਰਸ਼ਾਂ ਤੇ ਸੰਗਤਾਂ ਧੰਨਵਾਦ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਗਰਗ, ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ, ਕੌਂਸਲਰ ਲਾਭ ਸਿੰਘ, ਨਾਹਰ ਸਿੰਘ ਔਲਖ, ਵਕੀਲ ਸਿੰਘ, ਬਲਵੀਰ ਸਿੰਘ, ਡਾ: ਰਾਜਵਿੰਦਰ ਸਿੰਘ ਬਲਾਲ, ਰਣਜੀਤ ਸਿੰਘ ਬਲਾਲ, ਸੁਖਦੇਵ ਸਿੰਘ, ਮਾ: ਸੰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੀ ਚਾਰ ਸਾਲਾਂ ਦੀ ਬੇਮਿਸਾਲ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ, ਮੁੜ ਬਣੇਗੀ... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।