10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਦਵਿੰਦਰ ਸ਼ਰਮਾ ਮਿਸਟਰ ਤੇ ਸ਼ਗਨਦੀਪ ਕੌਰ ਮਿਸ ਫੇਅਰਵੈੱਲ ਚੁਣੇ

ਅਜੀਤ ਡੈਸਕ 12-04-2026
ਸੁਨਾਮ ਊਧਮ ਸਿੰਘ ਵਾਲਾ, 11 ਅਪ੍ਰੈਲ (ਭੁੱਲਰ, ਧਾਲੀਵਾਲ)-ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ, ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਵਿਖੇ ਆਰਟਸ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਦੇ ਪ੍ਰੋਗਰਾਮ ਵਿੱਚ ਪਹੁੰਚਣ ਤੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਤੇ ਸਟੇਜ ਸੰਭਾਲਣ ਦੀ ਜ਼ਿੰਮੇਵਾਰੀ ਪ੍ਰੋ. ਰਾਜਵੀਰ ਕੌਰ ਗਰੇਵਾਲ ਵੱਲੋਂ ਨਿਭਾਈ ਗਈ | ਪ੍ਰੋ.ਅਰਸ਼ਦੀਪ ਕੌਰ ਅਤੇ ਵਿਦਿਆਰਥਣਾਂ ਦੇ ਗਰੁੱਪ ਵੱਲੋਂ ਸ਼ਬਦ ਗਾਇਨ ਨਾਲ ਪਾਰਟੀ ਦੀ ਸ਼ੁਰੂਆਤ ਕੀਤੀ ਗਈ | ਵਿਦਿਆਰਥੀਆਂ ਨੇ ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਕੋਰਿਓਗਰਾਫੀ ਅਤੇ ਮਾਡਲਿੰਗ ਆਦਿ ਗਤੀਵਿਧੀਆ ਪੇਸ਼ ਕੀਤੀਆ | ਪ੍ਰੋ. ਸੋਨਮ ਵਰਮਾ, ਜੋਜ਼ਨਦੀਪ ਕੌਰ ਅਤੇ ਪ੍ਰੋ. ਰੀਆ ਵੱਲੋਂ ਇਹਨਾਂ ਪੇਸ਼ਕਾਰੀਆਂ ਦਾ ਸਟੇਜ ਉੱਪਰ ਬਹੁਤ ਵਧੀਆਂ ਤਰੀਕੇ ਨਾਲ ਸੰਚਾਲਨ ਕਰਵਾਇਆ ਗਿਆ | ਬੀ.ਏ ਅਤੇ ਐੱਮ.ਏ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸੱਭਿਆਚਾਰਕ ਦਿ੍ਸ਼ਾ ਨੂੰ ਪੇਸ਼ ਕਰਦੀਆਂ ਪੇਸ਼ਕਾਰੀਆਂ ਨੇ ਪਾਰਟੀ ਦੀਆਂ ਰੌਣਕਾਂ ਨੂੰ ਹੋਰ ਵਧਾ ਦਿੱਤਾ | ਜੱਜ ਸਾਹਿਬਾਨਾਂ ਵੱਲੋਂ ਸਾਰੇ ਵਿਦਿਆਰਥੀਆਂ ਦੀ ਕਾਰਜਗੁਜ਼ਾਰੀ ਨੂੰ ਦੇਖਦੇ ਹੋਏ ਵਿਦਿਆਰਥੀ ਦਵਿੰਦਰ ਸ਼ਰਮਾ ਨੂੰ ਮਿਸਟਰ ਅਤੇ ਵਿਦਿਆਰਥਣ ਸ਼ਗਨਦੀਪ ਕੌਰ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ | ਪਿ੍ੰਸੀਪਲ ਡਾ. ਕੁਲਵੰਤ ਕੌਰ ਅਤੇ ਆਰਟਸ ਵਿਭਾਗ ਦੇ ਮੁਖੀ ਪ੍ਰੋ. ਦਰਸ਼ਨ ਸਿੰਘ ਵੱਲੋਂ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ ਨਾਲ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ ਵਿੱਚ ਪਿ੍ੰਸੀਪਲ ਮੈਡਮ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਪਾਰਟੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ |
ਪਿਛਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਗੋਡੇ ਬਦਲੀ ਕਰਵਾਉਣ ਲਈ ਪ੍ਰਵਾਸੀ ਭਾਰਤੀਆਂ ਲਈ ਪਸੰਦੀਦਾ ਮੰਜ਼ਿਲ ਬਣਿਆ ਅਨਹਦ ਕਲੀਨਿਕ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।