28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਦੀ ਮੌਤ <br/>

ਅਜੀਤ ਡੈਸਕ 13-04-2026
ਬਰਨਾਲਾ, 12 ਅਪ੍ਰੈਲ (ਨਰਿੰਦਰ ਅਰੋੜਾ)-ਸਥਾਨਕ ਪੱਤੀ ਰੋਡ ਵਿਖੇ ਸੜਕ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਜਗਤਾਰ ਸਿੰਘ (50 ਸਾਲ) ਵਾਸੀ ਪੱਤੀ ਰੋਡ ਬਰਨਾਲਾ ਦੁਪਹਿਰ ਕਰੀਬ ਸਾਢੇ 12 ਵਜੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਜਦੋਂ ਉਹ ਪੱਤੀ ਰੋਡ 'ਤੇ ਪਹੁੰਚੇ ਤਾਂ ਇਕ ਥਾਰ ਗੱਡੀ ਨੇ ਭਿਆਨਕ ਟੱਕਰ ਮਾਰ ਦਿੱਤੀ ਅਤੇ ਥਾਰ ਗੱਡੀ ਵਾਲਾ ਮੌਕੇ ਤੋਂ ਫ਼ਰਾਰ ਹੋ ਗਿਆ | ਮੇਰੇ ਪਿਤਾ ਜਗਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਆਸ ਪਾਸ ਦੇ ਲੋਕਾਂ ਵਲੋਂ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਵਿਖੇ ਪਹੁੰਚਾਇਆ ਗਿਆ | ਜਿੱਥੇ ਡਾਕਟਰਾਂ ਦੀ ਟੀਮ ਵਲੋਂ ਉਨ੍ਹਾਂ ਨੂੰ ਮਿ੍ਤਕ ਘੋਸ਼ਿਤ ਕਰ ਦਿੱਤਾ ਗਿਆ | ਜਦੋਂ ਇਸ ਮਾਮਲੇ ਸਬੰਧੀ ਐਮਰਜੈਂਸੀ ਡਿਊਟੀ ਡਾਕਟਰ ਅਮੋਲਦੀਪ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਿ੍ਤਕ ਦੇਹ ਨੂੰ ਮੌਰਚਰੀ ਵਿਖੇ ਰੱਖ ਦਿੱਤਾ ਗਿਆ ਹੈ ਅਤੇ ਥਾਣਾ ਸਿਟੀ-1 ਵਿਚ ਰੁਕਾ ਭੇਜ ਦਿੱਤਾ ਗਿਆ ਹੈ | ਜਦੋਂ ਇਸ ਮਾਮਲੇ ਸਬੰਧੀ ਥਾਣਾ ਸਿਟੀ-1 ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਗਿਆਨ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਲਿਖੇ ਜਾ ਰਹੇ ਹਨ | ਜਾਂਚ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ ਅਮਲ ਵਿਚ ਲਿਆਂਦੀ ਜਾਵੇਗੀ |

ਪਿਛਲੀ ਖ਼ਬਰ ਸੁਖਪੁਰਾ ਸ਼ਰਾਬ ਠੇਕੇ ਤੋਂ ਮੋਟਰਸਾਈਕਲ ਸਵਾਰਾਂ ਨੇ ਨਕਦੀ ਲੁੱਟੀ ਅਗਲੀ ਖ਼ਬਰ ਠੇਕਾ ਲੁੱਟਣ ਦੀ ਨੀਅਤ ਨਾਲ ਆਏ ਦੋ ਅਗਿਆਤ ਵਿਅਕਤੀ ਸਫ਼ਲ ਨਾ ਹੋਣ ਕਰ ਕੇ ਭੱਜ ਨਿਕਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।