27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਲੁਟੇਰਿਆਂ ਨੇ ਜ਼ਿਲ੍ਹਾ ਜ਼ੇਲ੍ਹ ਨਜ਼ਦੀਕ ਸ਼ਰਾਬ ਦੇ ਠੇਕੇ ਤੋਂ ਲੁੱਟੀ 30 ਹਜ਼ਾਰ ਰੁਪਏ ਦੀ ਨਕਦੀ

ਅਜੀਤ ਡੈਸਕ 13-04-2026
ਬਰਨਾਲਾ, 12 ਅਪ੍ਰੈਲ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਨਜ਼ਦੀਕ ਦੇਰ ਬੀਤੀ ਰਾਤ ਲੁਟੇਰਿਆਂ ਵਲੋਂ ਸ਼ਰਾਬ ਦੇ ਠੇਕੇ ਦੇ ਕਰਿੰਦੇ ਤੋਂ 30 ਹਜ਼ਾਰ ਰੁਪਏ ਦੀ ਨਗਦੀ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਮਾਲੂਮ ਚੋਰ-ਲੁਟੇਰਿਆਂ ਵਲੋਂ ਪੁਲਿਸ ਦੇ ਡਰ ਨੂੰ ਛਿੱਕੇ ਟੰਗਦਿਆਂ ਜਿੱਥੇ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਠੇਕਿਆਂ ਨੂੰ ਆਪਣੇ ਨਿਸ਼ਾਨਾ ਬਣਾਇਆ ਗਿਆ | ਪੁਲਿਸ ਅਜੇ ਇਨ੍ਹਾਂ ਲੁਟੇਰਿਆਂ ਦੀ ਪੈੜ ਨੱਪਣ ਦੀ ਕੋਸ਼ਿਸ਼ ਕਰ ਰਹੀ ਸੀ ਕਿ ਕੁੱਝ ਲਟੇਰਿਆਂ ਨੇ ਜ਼ਿਲ੍ਹਾ ਜੇਲ੍ਹ ਬਰਨਾਲਾ ਦੇ ਨਜ਼ਦੀਕ ਇਕ ਸ਼ਰਾਬ ਦੇ ਠੇਕੇ 'ਤੇ ਧਾਵਾ ਬੋਲਦਿਆਂ ਠੇਕੇ ਦੇ ਕਰਿੰਦੇ ਤੋਂ 30 ਹਜ਼ਾਰ ਰੁਪਏ ਦੀ ਨਗਦੀ ਮਾਰੂ ਹਥਿਆਰਾਂ ਦੀ ਨੋਕ 'ਤੇ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਨ੍ਹਾਂ ਵਾਪਰੀਆਂ ਘਟਨਾਵਾਂ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪਰ ਕਈ ਰਾਹਗੀਰਾਂ ਦਾ ਕਹਿਣਾ ਹੈ ਕਿ ਚੋਰ ਲੁਟੇਰਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਪੁਲਿਸ ਦਾ ਡਰ ਰਿਹਾ ਹੀ ਨਹੀਂ ਹੈ | ਆਏ ਦਿਨ ਲੁੱਟਾਂ ਖੋਹਾਂ ਦੀ ਘਟਨਾਵਾਂ ਵੱਧ ਰਹੀਆਂ ਹਨ | ਲੋਕ ਸਹਿਮ ਭਰੇ ਮਾਹੌਲ ਵਿਚ ਜਿਊਣ ਲਈ ਮਜਬੂਰ ਹਨ | ਓਧਰ ਇਸ ਮਾਮਲੇ ਸਬੰਧੀ ਬੱਸ ਸਟੈਂਡ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਸਬੰਧੀ ਅਸੀਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਜਗਰੂਪ ਸਿੰਘ ਹਨ |
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਓਲੰਪੀਆਡ ਵਿਚ ਪੁਜ਼ੀਸ਼ਨਾਂ ਕੀਤੀਆਂ ਹਾਸਿਲ ਅਗਲੀ ਖ਼ਬਰ ਰਾਮਬਾਗ ਰੋਡ 'ਤੇ ਕਈ-ਕਈ ਘੰਟੇ ਲੱਗਿਆ ਰਹਿੰਦਾ ਹੈ ਟਰੈਫ਼ਿਕ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।