26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਤਖ਼ਤ ਸਾਹਿਬ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ 'ਚ ਵੱਡੀ ਗਿਣਤੀ ਸ਼ਮੂਲੀਅਤ ਕਰਨ ਸੰਗਤਾਂ-ਜਥੇਦਾਰ ਬਾਬਾ ਟੇਕ ਸਿੰਘ ਧਨੌਲਾ <br/>

ਅਜੀਤ ਡੈਸਕ 13-04-2026
ਰੂੜੇਕੇ ਕਲਾਂ, 12 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮੂਹ ਸਿੱਖ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮਾਂ 'ਚ ਸਿੱਖ ਸੰਗਤਾਂ ਵੱਡੀ ਗਿਣਤੀ 'ਚ ਸ਼ਮੂਲੀਅਤ ਕਰ ਕੇ ਅੰਮਿ੍ਤ ਛਕ ਕੇ ਸਿੰਘ ਸਜ ਕੇ ਗੁਰੂ ਵਾਲੇ ਬਣਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਨੇ ਕਿਹਾ ਕਿ 13 ਅਤੇ 14 ਅਪ੍ਰੈਲ ਨੂੰ ਤਖ਼ਤ ਸਾਹਿਬ ਵਿਖੇ ਅਤੇ ਆਸ ਪਾਸ ਧਾਰਮਿਕ ਦੀਵਾਨ ਸਜਣਗੇ | ਦੀਵਾਨਾ ਦੌਰਾਨ ਸਿੱਖ ਪੰਥ ਦੇ ਸੰਤ ਮਹਾਂਪੁਰਸ਼, ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | 13, 14 ਅਤੇ 15 ਅਪ੍ਰੈਲ ਨੂੰ ਰੋਜ਼ਾਨਾ ਅੰਮਿ੍ਤ ਸੰਚਾਰ ਹੋਵੇਗਾ | ਵੱਧ ਤੋਂ ਵੱਧ ਸੰਗਤਾਂ ਅੰਮਿ੍ਤ ਛਕ ਕੇ ਗੁਰੂ ਵਾਲੀਆਂ ਬਣਨ | 14 ਅਪ੍ਰੈਲ ਨੂੰ ਸਵੇਰੇ 9.30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਹੋਵੇਗਾ | ਸਮਾਗਮਾਂ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸਮੂਹ ਮੈਂਬਰ ਸਾਹਿਬਾਨ, ਵੱਡੀ ਗਿਣਤੀ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲ, ਕਾਰ ਸੇਵਾ ਵਾਲੇ ਮਹਾਂਪੁਰਸ਼ ਹਾਜ਼ਰੀ ਭਰਨਗੇ | 15 ਅਪ੍ਰੈਲ ਨੂੰ ਪੰਜ ਪਿਆਰਿਆਂ ਦੀ ਅਗਵਾਈ ਵਿਚ ਤਖ਼ਤ ਸਾਹਿਬ ਤੋਂ ਕੌਮੀ ਜਾਹੋ ਜਲਾਲ ਨਾਲ ਅਤੇ ਪੰਥਕ ਰਵਾਇਤਾਂ ਅਨੁਸਾਰ ਹੋਲਾ ਮੁਹੱਲਾ ਆਰੰਭ ਹੋ ਕੇ ਨੇਜ਼ਾਬਾਜੀ, ਗਤਕਾ ਦੇ ਕਰਤੱਵ ਦਿਖਾਏ ਜਾਣਗੇ | ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਘੋੜ-ਦੋੜ ਅਤੇ ਗਤਕੇ ਦੇ ਜੌਹਰ ਦਿਖਾਉਣਗੀਆਂ | ਇਸ ਮੌਕੇ ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ ਪੱਖੋ ਕਲਾਂ ਹਾਜ਼ਰ ਸਨ |

ਪਿਛਲੀ ਖ਼ਬਰ ਵਿਸ਼ਾਲ ਖ਼ੂਨਦਾਨ ਕੈਂਪ ਕੱਲ੍ਹ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰੰਮੀ ਢਿੱਲੋਂ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।