26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਪੁਲਿਸ ਨੇ ਨਸ਼ਾ ਵੇਚਣ ਵਾਲਿਆਂ ਦੀ ਨਜਾਇਜ਼ ਉਸਾਰੀ ਢਾਹੀ

ਅਜੀਤ ਡੈਸਕ 13-04-2026
ਬਰਨਾਲਾ, 12 ਅਪ੍ਰੈਲ (ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਮਬਾਗ ਨਜ਼ਦੀਕ ਨਸ਼ਾ ਵੇਚਣ ਵਾਲੀ ਬਦਨਾਮ ਬਸਤੀ ਵਿਚ ਨਸ਼ਾ ਤਸਕਰਾਂ ਦੀ ਨਜਾਇਜ਼ ਉਸਾਰੀ ਢਾਹੀ ਗਈ | ਜਾਣਕਾਰੀ ਦਿੰਦਿਆਂ ਐੱਸ.ਪੀ. (ਡੀ.) ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਨ੍ਹਾਂ ਵਿਚ ਪੁਲਿਸ ਨੂੰ ਲੋਕਾਂ ਤੋਂ ਭਾਰੀ ਸਾਥ ਮਿਲ ਰਿਹਾ ਹੈ | ਜਿਨ੍ਹਾਂ ਕਰ ਕੇ ਪੰਜਾਬ ਵਿਚੋਂ ਨਸ਼ੇ ਖ਼ਤਮ ਕਰਨ ਵਿਚ ਕਾਫ਼ੀ ਹੱਦ ਤੱਕ ਕਾਮਯਾਬ ਹੋ ਰਹੀ ਹੈ | ਅੱਜ ਰਾਮਬਾਗ ਦੀ ਬੈਕ ਸਾਈਡ ਧਰਮਿੰਦਰ ਸਿੰਘ ਵਾਸੀ ਬਰਨਾਲਾ ਨੇ ਨਸ਼ਾ ਵੇਚ ਕੇ ਨਜਾਇਜ਼ ਉਸਾਰੀ ਕੀਤੀ ਹੋਈ ਸੀ | ਜਿਸ ਨੂੰ ਕਾਨੂੰਨ ਅਨੁਸਾਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜੇ.ਸੀ.ਬੀ. ਦੀ ਮਦਦ ਨਾਲ ਢਾਹਿਆ ਗਿਆ | ਇਹ ਵੀ ਪਤਾ ਲੱਗਿਆ ਕਿ ਇਸ ਪਰਿਵਾਰ ਦੇ ਤਕਰੀਬਨ ਸਾਰੇ ਮੈਂਬਰਾਂ 'ਤੇ ਨਸ਼ਾ ਵੇਚਣ ਸਬੰਧੀ ਪਰਚੇ ਦਰਜ ਹਨ | ਅਸੀਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਕਿਸੇ ਵੀ ਮਾੜੇ ਅਨਸਰ, ਨਸ਼ਾ ਤਸਕਰ ਬਾਰੇ ਪਤਾ ਲੱਗਦਾ ਹੈ ਤਾਂ ਉਹ ਵਿਅਕਤੀ ਸਿੱਧੇ ਤੌਰ 'ਤੇ ਸਾਡੇ ਨਾਲ ਸੰਪਰਕ ਕਰ ਸਕਦਾ ਹੈ | ਉਸ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ ਯੁੱਧ ਨਸ਼ਿਆਂ ਵਿਰੁੱਧ ਤਹਿਤ 546 ਐਫ਼.ਆਰ.ਆਈ. ਦਰਜ ਕਰ ਕੇ 1147 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਿਆ ਹੈ | ਇਸ ਮੌਕੇ ਡੀ.ਐੱਸ.ਪੀ. ਸਤਵੀਰ ਸਿੰਘ ਬੈਂਸ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ, ਐੱਸ.ਐੱਚ.ਓ. ਸਿਟੀ-1 ਲਖਵਿੰਦਰ ਸਿੰਘ, ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ, ਏ.ਐੱਸ.ਆਈ. ਅਤਿੰਦਰਜੀਤ ਸਿੰਘ, ਸੁਦਾਗਰ ਸਿੰਘ, ਜਗਤਾਰ ਸਿੰਘ ਧਨੌਲਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ |
ਪਿਛਲੀ ਖ਼ਬਰ ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋ ਕਲਾਂ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।