26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਦੁੱਧ ਦੀ ਪੈਦਾਵਾਰ ਵਿਚ ਵਾਧਾ ਹੀ ਨਕਲੀ ਦੁੱਧ ਦੇ ਕਾਰੋਬਾਰ ਨੂੰ ਠੱਲ੍ਹ ਪਾ ਸਕਦਾ ਹੈ-ਲਾਭ ਸਿੰਘ ਉੱਗੋਕੇ

ਅਜੀਤ ਡੈਸਕ 13-04-2026
ਸ਼ਹਿਣਾ, 12 ਅਪ੍ਰੈਲ (ਸੁਰੇਸ਼ ਗੋਗੀ)-ਪੰਜਾਬ ਦੇ ਪਿੰਡਾਂ ਵਿਚ ਦੁਧਾਰੂ ਪਸ਼ੂ ਰੱਖ ਕੇ ਦੁੱਧ ਦੀ ਪੈਦਾਵਾਰ ਵਿਚ ਕੀਤਾ ਵਾਧਾ ਹੀ ਨਕਲੀ ਦੁੱਧ ਦੇ ਕਾਰੋਬਾਰ ਨੂੰ ਠੱਲ੍ਹ ਪਾ ਸਕਦਾ ਹੈ | ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸ਼ਹਿਣਾ ਦੇ ਸੁਖਵੀਰ ਸਿੰਘ ਗਿੱਲ ਵਲੋਂ 150 ਤੋਂ ਵੱਧ ਗਾਵਾਂ ਦੇ ਨਵੇਂ ਬਣਾਏ ਫਾਰਮ ਵਿਚ ਪਾਏ ਪਾਠ ਦੇ ਭੋਗ ਉਪਰੰਤ ਸੰਬੋਧਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਦੇ ਨਾਲ ਨਾਲ ਚੰਗੇ ਦੁਧਾਰੂ ਪਸ਼ੂ ਰੱਖ ਕੇ ਦੁੱਧ ਦਾ ਕਾਰੋਬਾਰ ਪੰਜਾਬ ਵਿਚ ਕਈ ਥਾਵਾਂ 'ਤੇ ਸਫਲਤਾ ਨਾਲ ਕਰ ਰਹੇ ਹਨ ਅਤੇ ਅਜੋਕੇ ਸਮੇਂ ਦੌਰਾਨ ਨਵੀਂ ਪੀੜ੍ਹੀ ਦੇ ਨੌਜਵਾਨ ਉਤਸ਼ਾਹ ਨਾਲ ਇਸ ਖੇਤਰ ਵਿਚ ਸਫਲਤਾ ਦੇ ਝੰਡੇ ਗੱਡ ਰਹੇ ਹਨ | ਇਸ ਸਮੇਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੰਘ ਮਨੀ ਗਿੱਲ, ਜਤਿੰਦਰ ਸਿੰਘ ਖਹਿਰਾ, ਅਮਰੀਕ ਸਿੰਘ ਬੀਕਾ, ਜੈਆਦਮ ਪ੍ਰਕਾਸ਼ ਸਿੰਘ ਧਾਲੀਵਾਲ, ਮਨਪ੍ਰੀਤ ਸਿੰਘ ਪੀਤਾ ਪੰਚ, ਹਰਨੇਕ ਸਿੰਘ ਸੈਕਟਰੀ, ਅਨਿਲ ਕੁਮਾਰ ਗਰਗ, ਸਰਪੰਚ ਨਾਜ਼ਮ ਸਿੰਘ ਫ਼ੌਜੀ, ਜੋਗਿੰਦਰ ਸਿੰਘ ਪੰਚ, ਅੰਮਿ੍ਤਪਾਲ ਸਿੰਘ ਖ਼ਾਲਸਾ, ਹਰਪਾਲ ਸਿੰਘ ਪ੍ਰਧਾਨ, ਚਰਨਜੀਤ ਸਿੰਘ ਪੰਧੇਰ, ਅਵਤਾਰ ਸਿੰਘ ਤਾਰੀ, ਡਾ: ਸੰਧੂ, ਰੂਪਾ ਸਿੰਘ ਪੰਚ, ਸਰਪੰਚ ਅਮਨਦੀਪ ਸਿੰਘ ਦਰਾਜ਼, ਗੁਰਵਿੰਦਰ ਸਿੰਘ ਨੰਬਰਦਾਰ, ਹਰਦੇਵ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਬਾਬਾ ਨਰਾਇਣ ਸਿੰਘ ਦੀ ਬਰਸੀ ਦੀ ਯਾਦ 'ਚ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ ਅਗਲੀ ਖ਼ਬਰ ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।