26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੰਤ ਬਾਬਾ ਨਰਾਇਣ ਸਿੰਘ ਦੀ ਬਰਸੀ ਦੀ ਯਾਦ 'ਚ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ

ਅਜੀਤ ਡੈਸਕ 13-04-2026
ਭਦੌੜ, 12 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਤਪ ਅਸਥਾਨ ਨਾਨਕਸਰ ਸੰਤ ਬਾਬਾ ਨਰਾਇਣ ਸਿੰਘ ਜੀ ਪੱਤੀ ਦੀਪ ਸਿੰਘ ਭਦੌੜ ਵਿਖੇ ਸੰਤ ਬਾਬਾ ਨਰਾਇਣ ਸਿੰਘ ਦੀ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਦੀ ਸੰਪੂਰਨਤਾ ਹੋਈ | ਜਿਸ ਵਿਚ ਸੰਤ ਮਹਾਂਪੁਰਸ਼ਾਂ ਅਤੇ ਰਾਗੀ ਜਥਿਆਂ ਨੇ ਹਾਜ਼ਰੀ ਭਰੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਅਤੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਸੰਗਤਾਂ ਨਾਲ ਗੁਰਮਤ ਵਿਚਾਰਾਂ ਦੀ ਸਾਂਝ ਪਾਈ | ਇਸ ਤੋਂ ਇਲਾਵਾ ਵੱਖ-ਵੱਖ ਮਹਾਂਪੁਰਸ਼ਾਂ ਨੇ ਸੰਤ ਬਾਬਾ ਨਰਾਇਣ ਸਿੰਘ ਨੂੰ ਯਾਦ ਕਰਦਿਆਂ ਸੰਤ ਬਾਬਾ ਨਰਾਇਣ ਸਿੰਘ ਜੀ ਵਲੋਂ ਸਿੱਖ ਧਰਮ ਵਿਚ ਪਾਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਇਨ੍ਹਾਂ ਮਹਾਂਪੁਰਸ਼ਾਂ ਨੇ ਇਸ ਅਸਥਾਨ 'ਤੇ ਸਖ਼ਤ ਮਿਹਨਤ ਕਰ ਕੇ ਇਸ ਧਰਤੀ ਨੂੰ ਭਾਗ ਲਾਏ | ਅਤੇ ਸੰਤਾਂ ਮਹਾਂਪੁਰਸ਼ਾਂ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਖੰਡੇ ਬਾਟੇ ਦੀ ਪਹੁਲ਼ ਛਕ ਕੇ ਗੁਰੂ ਵਾਲੇ ਬਣ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣੋ | ਬਾਬਾ ਗੁਰਚਰਨ ਸਿੰਘ ਗੁਲਾਬੀ ਬਾਗ਼ ਦਿੱਲੀ, ਬਾਬਾ ਆਗਿਆਪਾਲ ਸਿੰਘ ਨਾਨਕਸਰ, ਬਾਬਾ ਅਰਵਿੰਦਰ ਸਿੰਘ ਨਾਨਕਸਰ, ਭਾਈ ਸਤਨਾਮ ਸਿੰਘ ਨਾਨਕਸਰ, ਭਾਈ ਮਨਜੀਤ ਸਿੰਘ ਨਾਨਕਸਰ, ਭਾਈ ਹਰਭਜਨ ਸਿੰਘ, ਭਾਈ ਦਲਬਾਰ ਸਿੰਘ ਚੰਨਣਵਾਲ, ਭਾਈ ਸਰਬਜੀਤ ਸਿੰਘ ਭੈਰੋਵਾਲ, ਭਾਈ ਅਜਮੇਰ ਸਿੰਘ ਕਾਲਸਾਂ ਵਾਲੇ, ਭਾਈ ਦਰਸ਼ਨ ਸਿੰਘ ਭੂਰਾ, ਭਾਈ ਬਲਜੀਤ ਸਿੰਘ ਦਿੱਲੀ, ਬਾਬਾ ਅਜੀਤ ਸਿੰਘ ਜੀ ਮੱਲੋ ਸ਼ਹੀਦ ਹਿੰਮਤਪੁਰਾ, ਭਾਈ ਸਤਵੰਤ ਸਿੰਘ ਯੂ.ਐਸ.ਏ, ਜੋਤਪਾਲ ਸਿੰਘ ਕੈਨੇਡਾ, ਮਨਜੀਤ ਸਿੰਘ ਕੈਨੇਡਾ, ਅੰਮਿ੍ਤਪਾਲ ਸਿੰਘ ਲੁਧਿਆਣਾ, ਹਰਬੰਸ ਸਿੰਘ ਕੈਨੇਡਾ, ਦਰਸ਼ਨ ਸਿੰਘ ਠੀਕਰੀਵਾਲ, ਲਛਮਣ ਸਿੰਘ ਰਸੂਲਪੁਰ, ਸੁਰਿੰਦਰ ਸਿੰਘ ਘੰਡਾ ਬੰਨਾ, ਗੁਰਸੇਵਕ ਸਿੰਘ ਗਰੇਵਾਲ, ਬੰਤ ਸਿੰਘ ਗਰੇਵਾਲ, ਕਾਲਾ ਸਿੰਘ ਜੈਦ, ਸਰਪੰਚ ਜੁਗਰਾਜ ਸਿੰਘ, ਹਰਪਾਲ ਸਿੰਘ, ਗੁਰਤੇਜ ਸਿੰਘ ਇਟਲੀ, ਗੁਰਦਾਸ ਸਿੰਘ, ਸਰਪੰਚ ਗੁਰਜੰਟ ਸਿੰਘ ਚੰਨਣਵਾਲ, ਡਾ: ਪਰਮਿੰਦਰ ਸਿੰਘ ਝੋਰੜਾ, ਗੁਰਪ੍ਰੀਤ ਸਿੰਘ ਜੈਦ, ਗੁਰਪ੍ਰੀਤ ਸਿੰਘ ਆਹਲੂਵਾਲੀਆ, ਬਲਦੇਵ ਸਿੰਘ ਬੀਹਲੀ ਕੈਨੇਡਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਸਾਬਕਾ ਸੈਨਿਕ ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਬਲਾਕਾਂ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਦੁੱਧ ਦੀ ਪੈਦਾਵਾਰ ਵਿਚ ਵਾਧਾ ਹੀ ਨਕਲੀ ਦੁੱਧ ਦੇ ਕਾਰੋਬਾਰ ਨੂੰ ਠੱਲ੍ਹ ਪਾ ਸਕਦਾ ਹੈ-ਲਾਭ ਸਿੰਘ ਉੱਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।