26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਾਬਕਾ ਸੈਨਿਕ ਵਿੰਗ ਵਲੋਂ ਜ਼ਿਲ੍ਹਾ ਪ੍ਰਧਾਨ ਅਤੇ ਤਿੰਨ ਬਲਾਕਾਂ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 13-04-2026
ਬਰਨਾਲਾ, 12 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਨਾਲ ਸਬੰਧਿਤ ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ ਕੈਪਟਨ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਵੱਖ-ਵੱਖ ਆਗੂਆਂ ਨੇ ਸਾਬਕਾ ਸੈਨਿਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਸਥਾਰ ਨਾਲ ਦੱਸਿਆ | ਈ.ਸੀ.ਐੱਸ.ਐੱਚ. ਵਿਚ ਦਵਾਈਆਂ, ਡਿਊਟੀ ਦੌਰਾਨ ਬਣਵਾਏ ਅਸਲਾ ਲਾਇਸੈਂਸ, ਬਰਨਾਲਾ ਦੇ ਲੋਕਲ ਹਸਪਤਾਲਾਂ ਨੂੰ ਇੰਮਪੈਨਲਮੈਂਟ ਕਰਵਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ | ਕੈਪਟਨ ਸਿੱਧੂ ਨੇ ਇਹ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਸਮੂਹ ਸਾਬਕਾ ਸੈਨਿਕਾ ਨੂੰ ਲਾਮਬੰਦ ਹੋਣ ਲਈ ਅਪੀਲ ਕੀਤੀ ਤਾਂ ਕਿ ਆਪਣੇ ਵਰਗ ਵਿਚੋਂ ਵੀ ਮੈਂਬਰ ਪਾਰਲੀਮੈਂਟ ਅਤੇ ਵਿਧਾਇਕ ਬਣ ਸਕਣ | ਉਨ੍ਹਾਂ ਕਿਹਾ ਜਿਨ੍ਹਾਂ ਚਿਰ ਤੁਹਾਡੇ ਕੋਲ ਰਾਜਨੀਤਿਕ ਸ਼ਕਤੀਆਂ ਨਹੀਂ ਆਉਂਦੀਆਂ ਓਨਾ ਚਿਰ ਸਾਬਕਾ ਫ਼ੌਜੀਆਂ ਦਾ ਇਸੇ ਤਰਾਂ ਸ਼ੋਸ਼ਣ ਹੁੰਦਾ ਰਹੇਗਾ | ਮੀਟਿੰਗ ਵਿਚ ਸਰਬਸੰਮਤੀ ਨਾਲ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਚੋਣ ਕੀਤੀ ਗਈ ਅਤੇ ਸੂਬੇਦਾਰ ਮੇਜਰ ਰਾਜ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸੇ ਤਰ੍ਹਾਂ ਹੌਲਦਾਰ ਹਰਬੰਸ ਸਿੰਘ ਨੂੰ ਬਲਾਕ ਧਨੌਲਾ, ਹੌਲਦਾਰ ਬਸੰਤ ਸਿੰਘ ਬਲਾਕ ਬਰਨਾਲਾ ਅਤੇ ਹੌਲਦਾਰ ਅਮਨਪ੍ਰੀਤ ਸਿੰਘ ਨੂੰ ਬਲਾਕ ਭਦੌੜ ਦਾ ਪ੍ਰਧਾਨ ਲਾਇਆ ਗਿਆ | ਇਸ ਮੌਕੇ ਸੂਬੇਦਾਰ ਸੌਦਾਗਰ ਸਿੰਘ, ਕੈਪਟਨ ਵਿਕਰਮ ਸਿੰਘ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਵਾਰੰਟ ਅਫ਼ਸਰ ਅਵਤਾਰ ਸਿੰਘ ਸਿੱਧੂ, ਵਾਰੰਟ ਅਫ਼ਸਰ ਜਗਦੀਪ ਸਿੰਘ ਉੱਗੋਕੇ, ਸੂਬੇਦਾਰ ਧੰਨਾ ਸਿੰਘ, ਸੂਬੇਦਾਰ ਇੰਦਰਜੀਤ ਸਿੰਘ, ਸੂਬੇਦਾਰ ਗੁਰਜੰਟ ਸਿੰਘ ਨਾਈਵਾਲਾ, ਹੌਲਦਾਰ ਰੂਪ ਸਿੰਘ, ਹੌਲਦਾਰ ਜਰਨੈਲ ਸਿੰਘ ਠੁੱਲੀਵਾਲ, ਹੌਲਦਾਰ ਗੁਰਤੇਜ ਸਿੰਘ, ਹੌਲਦਾਰ ਜੰਗੀਰ ਸਿੰਘ, ਹੌਲਦਾਰ ਜਗਤਾਰ ਸਿੰਘ, ਸੂਬੇਦਾਰ ਕਮਲਜੀਤ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼-ਸਹਾਇਕ ਥਾਣੇਦਾਰ ਰਜਿੰਦਰਪਾਲ ਸਿੰਘ <br/> ਅਗਲੀ ਖ਼ਬਰ ਸੰਤ ਬਾਬਾ ਨਰਾਇਣ ਸਿੰਘ ਦੀ ਬਰਸੀ ਦੀ ਯਾਦ 'ਚ ਤਿੰਨ ਰੋਜ਼ਾ ਧਾਰਮਿਕ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।