25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੰਘੇੜਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਪੋਸ਼ਣ ਮਾਹ ਦੀ ਸ਼ੁਰੂਆਤ

ਅਜੀਤ ਡੈਸਕ 13-04-2026
ਬਰਨਾਲਾ, 12 ਅਪ੍ਰੈਲ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਕਾਲਜ ਦੇ ਐਨ.ਐੱਸ.ਐੱਸ. ਵਿਭਾਗ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐਨ.ਐੱਸ.ਐੱਸ. ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਸਥਾ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਯੋਗ ਅਗਵਾਈ ਵਿਚ ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਪ੍ਰੀਤ ਕੌਰ, ਡਾ: ਨਿਰਪਾਲ ਸਿੰਘ ਦੀ ਦੇਖ-ਰੇਖ ਹੇਠ ਪੋਸ਼ਣ ਮਾਹ ਦੀ ਸ਼ੁਰੂਆਤ ਕੀਤੀ ਗਈ ਜੋ ਕਿ 23 ਅਪ੍ਰੈਲ ਜਾਰੀ ਰਹੇਗਾ | ਇਸ ਮਾਹ ਦੀ ਸ਼ੁਰੂਆਤ ਮੌਕੇ ਐਨ.ਐੱਸ.ਐੱਸ. ਦੇ ਵਲੰਟੀਅਰਾਂ ਵਲੋਂ ਵੱਖ-ਵੱਖ 14 ਆਂਗਣਵਾੜੀ ਕੇਂਦਰਾਂ ਦਾ ਦੌਰਾ ਕੀਤਾ ਅਤੇ ਸਿਵਲ ਹਸਪਤਾਲ ਬਰਨਾਲਾ ਦੇ ਜੱਚਾ ਬੱਚਾ ਵਾਰਡ ਦਾ ਦੌਰਾ ਕੀਤਾ ਅਤੇ ਮਾਹਿਰਾਂ ਡਾਕਟਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ | ਜਿਨ੍ਹਾਂ ਵਿਚ ਬੱਚਿਆਂ ਦੇ ਸਪੈਸ਼ਲਿਸਟ ਡਾ: ਆਕੁੰਸ਼ ਨਾਲ ਮੁਲਾਕਾਤ ਕਰ ਕੇ ਬੱਚਿਆਂ ਦੇ ਖਾਣ ਪੀਣ ਬਾਰੇ ਅਤੇ ਹੋਰ ਬਾਰੀਕੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਜਿਸ ਲਈ ਪ੍ਰੋਗਰਾਮ ਅਫ਼ਸਰ ਮੈਡਮ ਮਨਦੀਪ ਕੌਰ ਅਤੇ ਪ੍ਰੋ: ਮਿੱਠੂ ਪਾਠਕ ਦੀ ਦੇਖ-ਰੇਖ ਹੇ ਵਲੰਟੀਅਰਜ਼ ਨਾਲ ਟੀਮ ਨੇ ਇਹ ਸਰਵੇਖਣ ਕੀਤਾ ਅਤੇ ਰਿਪੋਰਟ ਤਿਆਰ ਕੀਤੀ | ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਜਾਗਰੂਕਤਾ ਲਈ ਰੈਲੀ ਕੱਢੀ ਜਾਵੇਗੀ, ਸੈਮੀਨਾਰ ਕਰਵਾਇਆ ਜਾਵੇਗਾ, ਚਾਰਟ ਮੁਕਾਬਲੇ ਕਰਵਾਏ ਜਾਣਗੇ ਅਤੇ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ |
ਪਿਛਲੀ ਖ਼ਬਰ 750 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।