25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

750 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 13-04-2026
ਬਰਨਾਲਾ, 12 ਅਪ੍ਰੈਲ (ਰਾਜ ਪਨੇਸਰ)-ਪਿੰਡ ਠੀਕਰੀਵਾਲ ਦੇ ਇਕ ਵਿਅਕਤੀ ਨੂੰ 750 ਗ੍ਰਾਮ ਅਫ਼ੀਮ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਸਦਰ ਬਰਨਾਲਾ ਦੇ ਐੱਸ.ਐੱਚ.ਓ. ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਰਮੀਤ ਸਿੰਘ ਗੀਤਾ ਪੁੱਤਰ ਨਾਜ਼ਮ ਸਿੰਘ ਵਾਸੀ ਠੀਕਰੀਵਾਲ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਭਾਰੀ ਮਾਤਰਾ ਵਿਚ ਅਫ਼ੀਮ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਗੁਰਮੀਤ ਸਿੰਘ ਗੀਤਾ ਨੂੰ 750 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਕੇ ਥਾਣਾ ਸਦਰ ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਮਹਾਂਕਾਂਵੜ ਸੰਘ ਦੇ ਸੂਬਾ ਪ੍ਰਧਾਨ ਬਾਂਸਲ ਵਲੋਂ ਮਥੁਰਾ (ਵਿ੍ੰਦਾਵਨ) ਕਿਸ਼ਤੀ ਹਾਦਸੇ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਸੰਘੇੜਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਪੋਸ਼ਣ ਮਾਹ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।