25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 13-04-2026
ਤਪਾ ਮੰਡੀ, 12 ਅਪ੍ਰੈਲ (ਪ੍ਰਵੀਨ ਗਰਗ)- ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਹੇਠ ਤਪਾ ਪੁਲਸ ਨੇ 78 ਨਸ਼ੀਲੀਆਂ ਗੋਲੀਆਂ ਸਣੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ | ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਕੁੱਲ 78 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ, ਜੋ ਕਿ ਗੈਰ ਕਾਨੂੰਨੀ ਤਰੀਕੇ ਨਾਲ ਰੱਖੀਆਂ ਹੋਈਆਂ ਸਨ | ਦੋਸ਼ੀਆਂ ਨੇ ਪਹਿਚਾਣ ਵਜੋਂ ਆਪਣਾ ਨਾਂਅ ਸੁਖਵਿੰਦਰ ਸਿੰਘ ਉਰਫ ਗੇਸੀ ਪੁੱਤਰ ਮੋਦਨ ਸਿੰਘ ਵਾਸੀ ਛੱਤੀ ਖੂਹੀ ਤਪਾ ਅਤੇ ਸੁਮਿਤ ਕੁਮਾਰ ਪੁੱਤਰ ਸੰਜੇ ਕੁਮਾਰ ਵਾਸੀ ਧਾਨਕ ਬਸਤੀ ਤਪਾ ਦੱਸਿਆ | ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਫੈਂਸੀ ਡਰੈੱਸ ਅਤੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ 250 ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।