25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੂਬੇ ਦਾ ਮੁੱਖ ਮੰਤਰੀ ਸਟੇਜਾਂ 'ਤੇ ਚੁਟਕਲੇ ਸੁਣਾ ਕੇ ਲੋਕਾਂ ਦਾ ਢਿੱਡ ਭਰ ਰਿਹਾ-ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ

ਅਜੀਤ ਡੈਸਕ 13-04-2026
ਤਪਾ ਮੰਡੀ, 12 ਅਪ੍ਰੈਲ (ਵਿਜੇ ਸ਼ਰਮਾ)-ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਕੋਈ ਬਹੁਤੀ ਵਧੀਆ ਨਹੀਂ ਕਿਉਂਕਿ ਚਿੱਟੇ ਦਿਨ ਨਕਾਬਪੋਸ਼ ਲੁਟੇਰਿਆਂ ਵਲੋਂ ਅਸਲੇ ਦੀ ਨੋਕ 'ਤੇ ਬੈਂਕਾਂ ਅਤੇ ਆਉਂਦੇ ਜਾਂਦੇ ਰਾਹਗੀਰਾਂ ਅਤੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਜਿਸ ਕਰ ਕੇ ਸੂਬੇ ਦੇ ਲੋਕਾਂ ਵਿਚ ਸਹਿਮ ਪਾਇਆ ਜਾ ਰਿਹਾ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਕਿਉਂਕਿ ਸਰਕਾਰ ਦੇ ਮੰਤਰੀਆਂ ਵਲੋਂ ਲੋਕਾਂ ਨਾਲ ਕੀਤੇ ਧੱਕੇ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਅਤੇ ਮੁਲਾਜ਼ਮ ਵਰਗ ਹਰ ਰੋਜ਼ ਸੜਕਾਂ 'ਤੇ ਰੁਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਬਠਿੰਡਾ ਹਾਈਵੇ 'ਤੇ ਇੱਕ ਹੋਟਲ ਵਿਚ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਅਸ਼ਵਨੀ ਕੁਮਾਰ ਆਸ਼ੂ ਭੂਤ ਨਾਲ ਮਿਲਣੀ ਦੌਰਾਨ ਗੱਲਬਾਤ ਕਰਦਿਆਂ ਕੀਤਾ | ਸੂਬੇ ਦਾ ਮੁੱਖ ਮੰਤਰੀ ਸਟੇਜਾਂ 'ਤੇ ਚੁਟਕਲੇ ਸੁਣਾ ਕੇ ਲੋਕਾਂ ਦਾ ਢਿੱਡ ਭਰ ਰਿਹਾ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ 'ਤੇ ਤੁਲਿਆ ਹੋਇਆ ਹੈ ਪਰ 2027 ਦੇ ਵਿਚ ਸੂਬੇ ਦੀ ਜਨਤਾ ਇਸ ਪਾਰਟੀ ਨੂੰ ਬਾਹਰ ਦਾ ਰਸਤਾ ਵਿਖਾਉਣ ਲਈ ਕਾਹਲੀ ਹੈ | ਉਨ੍ਹਾਂ ਕਿਹਾ ਕਿ ਖ਼ਰਾਬ ਮੌਸਮ ਦੇ ਚੱਲਦਿਆਂ ਕਿਸਾਨਾਂ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ | ਇਸ ਲਈ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇ ਤਾਂ ਜੋ ਕਿਸਾਨ ਆਰਥਿਕ ਪੱਖੋਂ ਉੱਠ ਸਕੇ | ਸਰਦਾਰ ਚੰਨੀ ਵਲੋਂ ਮਥੁਰਾ ਕਿਸ਼ਤੀ ਹਾਦਸੇ ਦਾ ਗਹਿਰਾ ਦੁੱਖ ਪ੍ਰਗਟ ਕੀਤਾ | ਇਸ ਮੌਕੇ ਵਿਨੋਦ ਕੁਮਾਰ ਬਾਂਸਲ, ਗੌਤਮ ਬਾਂਸਲ, ਸ਼ੰਟੀ ਬਹਾਵਲਪੁਰੀਆ, ਪਵਨ ਕੁਮਾਰ ਬਤਾਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਬਾਲਿਆਂਵਾਲੀ ਮੂਹਰੇ ਸੰਕੇਤਕ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਿਸਾਖੀ ਦੇ ਦਿਹਾੜੇ ਨੂੰ ਲੈ ਕੇ ਨਗਰ ਕੌਂਸਲ ਨੇ ਰਸਤਿਆਂ ਦੀ ਸਫ਼ਾਈ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।