18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕਰੰਟ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

ਅਜੀਤ ਡੈਸਕ 16-04-2026
ਧਨੌਲਾ, 15 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕੱਟੂ ਦੇ ਵਸਨੀਕ ਬਲਵੀਰ ਸਿੰਘ ਪੁੱਤਰ ਜੀਤ ਸਿੰਘ ਦੀ ਬਿਜਲੀ ਦਾ ਕਰੰਟ ਲੱਗ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਇਕੱਤਰ ਜਾਣਕਾਰੀ ਅਨੁਸਾਰ ਬਲਵੀਰ ਸਿੰਘ ਬਤੌਰ ਪੁਲਿਸ ਮੁਲਾਜ਼ਮ ਡਿਪਟੀ ਕਮਿਸ਼ਨਰ ਬਰਨਾਲਾ ਦੀ ਗਾਰਦ ਵਿਚ ਨੌਕਰੀ ਕਰਦੇ ਸਨ | ਇਕ ਦਿਨ ਪਹਿਲਾਂ ਹੀ ਉਹ ਛੁੱਟੀ ਲੈ ਕੇ ਆਪਣੇ ਪਿੰਡ ਕੱਟੂ ਗਏ ਸਨ | ਉਨ੍ਹਾਂ ਨੂੰ ਪਤਾ ਲੱਗਾ ਕਿ ਸਵੇਰੇ ਢਾਈ ਵਜੇ ਤੋਂ ਪੰਜ ਵਜੇ ਤੱਕ ਬਿਜਲੀ ਸਪਲਾਈ ਖੇਤੀ ਸੈਕਟਰ ਲਈ ਮੁਹੱਈਆ ਕਰਵਾਈ ਜਾ ਰਹੀ ਹੈ | ਉਹ ਹਰੇ ਚਾਰੇ ਬਰਸੀਨ ਨੂੰ ਪਾਣੀ ਲਾਉਣ ਦੇ ਮਨਸ਼ੇ ਨਾਲ ਸਾਢੇ ਤਿੰਨ ਵਜੇ ਦੇ ਕਰੀਬ ਆਪਣੇ ਖੇਤ ਗਏ | ਉਨ੍ਹਾਂ ਨਾਲ ਉਨ੍ਹਾਂ ਦਾ ਭਰਾ ਗੁਰਮੇਲ ਸਿੰਘ ਵੀ ਸੀ | ਸੂਤਰਾਂ ਤੋਂ ਇਕੱਤਰ ਜਾਣਕਾਰੀ ਅਨੁਸਾਰ ਬਿਜਲੀ ਦੇ ਟਰਾਂਸਫ਼ਾਰਮਰ ਵਿਚੋਂ ਚਿੰਗਾਰੀਆਂ ਨਿਕਲ ਰਹੀਆਂ ਸਨ | ਉਨ੍ਹਾਂ ਦੇਖਿਆ ਕਿ ਹੇਠਾਂ ਕਿਤੇ ਕਣਕ ਨੂੰ ਅੱਗ ਨਾ ਲੱਗ ਜਾਵੇ | ਉਨ੍ਹਾਂ ਨੇ ਟਰਾਂਸਫ਼ਾਰਮਰ ਦੀ ਸੁੱਚ ਕੱਟਣ ਲਈ ਸੁੱਚ ਨੂੰ ਹੱਥ ਪਾ ਲਏ, ਸੁੱਚ ਵਿਚ ਅਚਾਨਕ ਕਰੰਟ ਆ ਗਿਆ ਜਿਸ ਨਾਲ ਉਨ੍ਹਾਂ ਦੇ ਦੋਵੇਂ ਹੱਥ ਸੜ ਗਏ | ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ | ਉਹ ਆਪਣੇ ਪਿੱਛੇ ਇਕ ਬੇਟਾ, ਇਕ ਬੇਟੀ ਅਤੇ ਪਤਨੀ ਛੱਡ ਗਏ ਹਨ |
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਹੋਈ ਤੇਜ਼, ਖ਼ਰੀਦ ਅਜੇ ਨਾਮਾਤਰ ਅਗਲੀ ਖ਼ਬਰ ਮਾਨਸਿਕ ਪ੍ਰੇਸ਼ਾਨੀ ਕਾਰਨ ਬਜ਼ੁਰਗ ਨੇ ਖੇਤ 'ਚ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।