12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਐੱਨ.ਐੱਸ.ਏ. ਖ਼ਤਮ ਹੋਣ ਤੋਂ ਬਾਅਦ ਵੀ ਭਾਈ ਅੰਮਿ੍ਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰੱਖਣਾ 'ਆਪ' ਸਰਕਾਰ ਦੀ ਘਬਰਾਹਟ ਦਾ ਨਤੀਜਾ-ਐਡਵੋਕੇਟ ਗਿੰਦੀ <br/>

ਅਜੀਤ ਡੈਸਕ 19-04-2026
ਬਰਨਾਲਾ, 18 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਨੂੰ ਐਨ.ਐਸ.ਏ. ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਰੱਖਣ ਦਾ ਫ਼ੈਸਲਾ ਭਗਵੰਤ ਮਾਨ ਸਰਕਾਰ ਦੀ ਘਬਰਾਹਟ ਅਤੇ ਸਿਆਸੀ ਬਦਲਾਖੋਰੀ ਦਾ ਨਤੀਜਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਰਨਾਲਾ ਦੇ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਅਤੇ ਵਪਾਰ ਵਿੰਗ ਦੇ ਸੀਨੀਅਰ ਆਗੂ ਮਨੂੰ ਜਿੰਦਲ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਭਾਈ ਅੰਮਿ੍ਤਪਾਲ ਸਿੰਘ ਦੀ ਵਧ ਰਹੀ ਲੋਕਪਿ੍ਯਤਾ ਤੋਂ ਬੁਰੀ ਤਰ੍ਹਾਂ ਡਰ ਗਏ ਹਨ ਕਿਉਂਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸੂਬੇ ਦੇ ਹਰ ਵਰਗ ਦੇ ਲੋਕ ਵੱਡੀ ਗਿਣਤੀ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜ ਰਹੇ ਹਨ, ਜਿਸ ਕਾਰਨ ਸੱਤਾਧਾਰੀ ਧਿਰ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਦੀ ਨਜ਼ਰ ਆ ਰਹੀ ਹੈ | ਉਨ੍ਹਾਂ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਲੋਕਾਂ ਦੁਆਰਾ ਭਾਰੀ ਬਹੁਮਤ ਨਾਲ ਚੁਣੇ ਹੋਏ ਨੁਮਾਇੰਦੇ ਹਨ | ਇੱਕ ਚੁਣੇ ਹੋਏ ਸੰਸਦ ਮੈਂਬਰ ਨੂੰ ਉਸ ਦੇ ਹਲਕੇ ਅਤੇ ਲੋਕਾਂ ਤੋਂ ਦੂਰ ਰੱਖ ਕੇ ਸਰਕਾਰ ਸਿਰਫ਼ ਇੱਕ ਵਿਅਕਤੀ ਨਾਲ ਹੀ ਧੱਕਾ ਨਹੀਂ ਕਰ ਰਹੀ, ਸਗੋਂ ਲੋਕਤੰਤਰ ਦਾ ਸ਼ਰੇਆਮ ਘਾਣ ਕਰ ਰਹੀ ਹੈ | ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਜਿੰਨੀ ਮਰਜ਼ੀ ਧੱਕੇਸ਼ਾਹੀ ਕਰ ਲਵੇ ਪਰ ਲੋਕਾਂ ਦੇ ਮਨਾਂ ਵਿਚੋਂ ਭਾਈ ਅੰਮਿ੍ਤਪਾਲ ਸਿੰਘ ਪ੍ਰਤੀ ਸਤਿਕਾਰ ਅਤੇ ਜਜ਼ਬੇ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ | ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿਚ ਇਸ ਧੱਕੇਸ਼ਾਹੀ ਦਾ ਜਵਾਬ ਵੋਟ ਦੀ ਚੋਟ ਨਾਲ ਦੇਣਗੇ |

ਪਿਛਲੀ ਖ਼ਬਰ ਦੀਵਾਨਾ ਐਜੂਕੇਸ਼ਨਲ ਐਂਡ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਸਾਲਾਨਾ ਜ਼ਿਲ੍ਹਾ ਪੱਧਰੀ ਵਜ਼ੀਫ਼ਾ ਪ੍ਰੀਖਿਆ ਦਾ ਇਨਾਮ ਵੰਡ ਸ... ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਮਹਿਲ ਕਲਾਂ ਗਰਿੱਡ ਅੱਗੇ ਰੈਲੀ ਕਰ ਕੇ ਬਿਜਲੀ ਮੰਤਰੀ ਦੀ ਅਰਥੀ ਸਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।