12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਅਜੀਤ ਡੈਸਕ 19-04-2026
ਬਰਨਾਲਾ, 18 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਇਕ ਵਿਅਕਤੀ ਨੂੰ 7 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣੇਦਾਰ ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਸਖਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖਸਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਗੁਲਾਬ ਖ਼ਾਨ ਵਾਸੀ ਸੇਖਾ ਰੋਡ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫਿਰਾਕ ਵਿਚ ਹੈ | ਜਿਸ ਨੂੰ ਰਾਏਕੋਟ ਰੋਡ 'ਤੇ ਸਥਿਤ ਅਭੈ ਓਸਵਾਲ ਕਾਲੋਨੀ ਨਾਲ ਜਾਂਦੀ ਕੱਸੀ ਦੀ ਪੱਟੜੀ ਨਜਦੀਕ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 7 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਧਰੁਵਨ ਭੰਡਾਰੀ ਨੇ ਸੀ.ਬੀ.ਐਸ.ਈ. ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ 97.6 ਫ਼ੀਸਦੀ ਅੰਕ ਕੀਤੇ ਹਾਸਿਲ <br/> ਅਗਲੀ ਖ਼ਬਰ ਬੀ.ਡੀ.ਪੀ.ਓ. ਬਨਦੀਪ ਸਿੰਘ ਗਿੱਲ ਨੇ ਚੀਮਾ ਦੇ ਖੇਡ ਗਰਾਊਾਡ ਦੇ ਚੱਲ ਰਹੇ ਕਾਰਜਾਂ ਸੰਬੰਧੀ ਕੀਤੀ ਅਚਨਚੇਤ ਚੈਕਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।