28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਡਿਪਟੀ ਕਮਿਸ਼ਨਰ ਵਲੋਂ ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਦੀ ਵਿਦਿਆਰਥਣ ਨੂਰਦੀਪ ਕੌਰ ਦਾ ਸਨਮਾਨ <br/>

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਤਪਾ ਦੀ ਵਿਦਿਆਰਥਣ ਨੂਰਦੀਪ ਕੌਰ ਦਾ ਸਨਮਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨਾਲ ਹੋਰ | ਅਜੀਤ ਤਸਵੀਰ <br/> 29-04-2026
ਤਪਾ ਮੰਡੀ, 28 ਅਪ੍ਰੈਲ (ਪ੍ਰਵੀਨ ਗਰਗ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਦਿਆ ਮੰਦਰ ਤਪਾ ਦੀ ਵਿਦਿਆਰਥਣ ਨੂਰਦੀਪ ਕੌਰ ਨੇ ਅੱਠਵੀਂ ਕਲਾਸ ਵਿਚੋਂ ਪੰਜਾਬ ਭਰ ਵਿਚੋਂ 15ਵਾਂ ਅਤੇ ਜ਼ਿਲ੍ਹਾ ਬਰਨਾਲਾ ਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ | ਜਿਸ 'ਤੇ ਵਿਦਿਆਰਥਣ ਨੂਰਦੀਪ ਕੌਰ ਦੀ ਇਸ ਉਪਲਬਧੀ 'ਤੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਉਸ ਨੂੰ ਅਤੇ ਹੋਰ ਬੱਚਿਆਂ ਨੂੰ ਆਪਣੇ ਦਫ਼ਤਰ 'ਚ ਬੁਲਾ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੁਨੀਤਇੰਦਰ ਸਿੰਘ ਸਣੇ ਸਕੂਲ ਪਿ੍ੰਸੀਪਲ ਮੈਡਮ ਅਨੁਪਮਾ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਆਪਣੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਕੂਲੀ ਬੱਚਿਆਂ ਨੂੰ ਜ਼ਿੰਦਗੀ ਵਿਚ ਹੋਰ ਅੱਗੇ ਵਧਣ ਲਈ ਪ੍ਰੇਰਤ ਕੀਤਾ ਅਤੇ ਕਿਹਾ ਕਿ ਉਹ ਜੇਕਰ ਆਪਣੇ ਆਪ ਵਿਚ ਆਤਮ ਵਿਸ਼ਵਾਸ ਭਰ ਲੈਣ ਤਾਂ ਕੋਈ ਵੀ ਮੰਜ਼ਿਲ ਸੁਖਾਲੇ ਢੰਗ ਨਾਲ ਸਰ ਕੀਤੀ ਜਾ ਸਕਦੀ ਹੈ | ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਨ੍ਹਾਂ ਵਲੋਂ ਭਵਿੱਖ ਦੇ ਮਿਥੇ ਨਿਸ਼ਾਨਿਆਂ ਦੀ ਪ੍ਰਾਪਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਪਣੇ ਯੂ.ਪੀ.ਐਸ.ਸੀ. ਦਾ ਇਮਤਿਹਾਨ ਪਾਸ ਕਰਨ ਦੀ ਕਹਾਣੀ ਵੀ ਬਿਆਨ ਕੀਤੀ | ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨੂੰ ਆਪਣਾ ਮੁਕਾਬਲਾ ਕਿਸੇ ਹੋਰ ਨਾਲ ਨਹੀਂ ਬਲਕਿ ਆਪਣੇ ਆਪ ਨਾਲ ਹੀ ਰੋਜ਼ਾਨਾ ਕਰ ਕੇ ਆਪਣੀਆਂ ਕਮੀਆਂ ਦੀ ਪਰਖ ਕਰ ਕੇ ਆਪਣੇ ਆਪ ਵਿਚ ਸੁਧਾਰ ਲਿਆਉਣਾ ਚਾਹੀਦਾ ਹੈ | ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਹੀ ਵਿਦਿਆਰਥੀਆਂ ਦੀ ਮਦਦ ਲਈ ਤਤਪਰ ਹਨ, ਇਸ ਲਈ ਕੋਈ ਵੀ ਵਿਦਿਆਰਥੀ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ |

ਪਿਛਲੀ ਖ਼ਬਰ ਵਿਧਾਇਕ ਪੰਡੋਰੀ ਨੇ ਪਿੰਡ ਮੂੰਮ, ਲੋਹਗੜ੍ਹ ਅਤੇ ਗੰਗੋਹਰ ਵਿਖੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਚੈੱਕ ਬਾਊਾਸ ਦੇ ਮਾਮਲੇ 'ਚੋਂ ਅÏਰਤ ਬਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।