28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਜਲ ਪੰਦ੍ਹਰਵਾੜਾ ਮਨਾਇਆ <br/>

ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਮੁਕਾਬਲਿਆਂ 'ਚ ਭਾਗ ਲੈਣ ਉਪਰੰਤ ਵਿਦਿਆਰਥੀ | ਤਸਵੀਰ : ਜਤਿੰਦਰ ਸਿੰਘ ਧਨੌਲਾ <br/> 29-04-2026
ਧਨੌਲਾ, 28 ਅਪ੍ਰੈਲ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਵਿਖੇ ਜਲ ਪੰਦ੍ਹਰਵਾੜਾ ਮਨਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਫੈਲਾਉਣਾ ਹੈ | ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪਾਣੀ ਬਚਾਉਣ ਦਾ ਸੰਕਲਪ ਲਿਆ | ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ, ਲੇਖ, ਸਲੋਗਨ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ | ਸੰਸਥਾ ਦੇ ਚੇਅਰਮੈਨ ਸੁਖਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਾਣੀ ਜੀਵਨ ਲਈ ਬਹੁਤ ਹੀ ਅਣਮੁੱਲੀ ਚੀਜ਼ ਹੈ ਅਤੇ ਇਸ ਦੀ ਸੰਭਾਲ ਕਰਨਾ ਹਰ ਇਕ ਦਾ ਫ਼ਰਜ਼ ਹੈ | ਇਸ ਤੋਂ ਬਿਨਾਂ ਕਿਸੇ ਵੀ ਪ੍ਰਾਣੀ ਦਾ ਰਹਿਣਾ ਸੰਭਵ ਨਹੀਂ ਹੈ | ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਪ੍ਰੀਤ ਕਮਲ ਸ਼ਰਮਾ, ਡਾ: ਮਨਪ੍ਰੀਤ ਕੌਰ, ਵਾਈਸ ਪਿ੍ੰਸੀਪਲ ਜਸਵੀਰ ਕੌਰ, ਇੰਚਾਰਜ ਅਜਿੰਦਰਪਾਲ ਟਿਵਾਣਾ, ਕੋਆਰਡੀਨੇਟਰ ਅਮਨਪ੍ਰੀਤ ਤੇ ਮੀਡੀਆ ਇੰਚਾਰਜ ਸੁਖਰਾਜ ਚਹਿਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਨੂੰ ਨਵੀਆਂ 3 ਸਿਲਾਈ ਮਸ਼ੀਨਾਂ ਕੀਤੀਆਂ ਭੇਟ <br/> ਅਗਲੀ ਖ਼ਬਰ ਪ੍ਰਸਿੱਧ ਭਜਨ ਗਾਇਕਾ ਰਜਨੀ ਧੀਮਾਨ ਨੇ ਸ਼ਰਧਾਲੂਆਂ ਨੂੰ ਬਾਬਾ ਸ਼ਿਆਮ ਦੇ ਭਜਨਾਂ 'ਤੇ ਨੱਚਣ ਲਈ ਕੀਤਾ ਮਜਬੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।