ਬਰਨਾਲਾ, 29 ਅਪ੍ਰੈਲ (ਰਾਜ ਪਨੇਸਰ)-ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀ ਦੇ ਮਾਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸ ਦੀ ਲੜਕੀ ਰੋਜ਼ਾਨਾ ਦੀ ਤਰ੍ਹਾਂ ਟਿਊਸ਼ਨ ਪੜ੍ਹਨ ਲਈ ਗਈ ਸੀ, ਪਰ ਛੱੁਟੀ ਹੋਣ ਤੋਂ ਬਾਅਦ ਉਹ ਘਰ ਵਾਪਸ ਨਹੀਂ ਮੁੜੀ | ਜਿਸ ਦੀ ਉਨ੍ਹਾਂ ਨੇ ਆਪਣੇ ਤੌਰ 'ਤੇ ਬਹੁਤ ਭਾਲ ਕੀਤੀ ਪਰ ਕੁੱਝ ਪਤਾ ਨਹੀਂ ਲੱਗਿਆ | ਅਗਲੇ ਦਿਨ ਲੜਕੀ ਖ਼ੁਦ ਘਰ ਵਾਪਸ ਆ ਗਈ ਤੇ ਉਸ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਇਕ ਲੜਕਾ ਉਸ ਨੂੰ ਟਿਊਸ਼ਨ ਦੇ ਬਾਹਰ ਮਿਲਿਆ | ਜਿਸ ਨੇ ਉਸ ਨੂੰ ਵਿਆਹ ਦਾ ਝਾਂਸਾ ਦਾ ਕੇ ਆਪਣੇ ਘਰ ਲੈ ਗਿਆ | ਜਿੱਥੇ ਉਸ ਨਾਲ ਉਸ ਨੇ ਜਬਰ ਜਨਾਹ ਕੀਤਾ | ਉੱਧਰ ਪੁਲਿਸ ਕਾਰਵਾਈ ਅਨੁਸਾਰ ਲੜਕੀ ਦੇ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਐਸ.ਆਈ. ਮੈਡਮ ਜਸਪ੍ਰੀਤ ਕੌਰ ਹਨ |