17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

7 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 30-04-2026
ਬਰਨਾਲਾ, 29 ਅਪ੍ਰੈਲ (ਰਾਜ ਪਨੇਸਰ)-ਨੇੜਲੇ ਪਿੰਡ ਸੇਖਾ ਦੇ ਬੱਸ ਸਟੈਂਡ ਨਜ਼ਦੀਕ ਇਕ ਵਿਅਕਤੀ ਨੂੰ 7 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਥਾਣਾ ਸਦਰ ਬਰਨਾਲਾ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਖ਼ਬਰੀ ਦੇ ਆਧਾਰ 'ਤੇ ਸੂਚਨਾ ਮਿਲੀ ਕਿ ਬਲਜੀਤ ਸਿੰਘ ਬਬਲੂ ਵਾਸੀ ਸੇਖਾ ਨਸ਼ਾ ਵੇਚਣ ਦਾ ਆਦੀ ਹੈ | ਜੋ ਕਿ ਅੱਜ ਵੀ ਨਸਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 7 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਹੋਈ <br/> ਅਗਲੀ ਖ਼ਬਰ ਨਾਬਾਲਗ ਲੜਕੀ ਨਾਲ ਜ਼ਬਰ ਜਨਾਹ, ਪੁਲਿਸ ਵਲੋਂ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।