17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਟੱਲੇਵਾਲ ਨਹਿਰ 'ਤੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਕਾਬੂ <br/>

ਥਾਣਾ ਟੱਲੇਵਾਲ ਪੁਲਿਸ ਪਾਰਟੀ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਵਿਅਕਤੀਆਂ ਨਾਲ | ਤਸਵੀਰ : ਸੋਨੀ ਚੀਮਾ <br/> 30-04-2026
ਟੱਲੇਵਾਲ, 29 ਅਪ੍ਰੈਲ (ਸੋਨੀ ਚੀਮਾ)-ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਥਾਣਾ ਟੱਲੇਵਾਲ ਪੁਲਿਸ ਨੇ ਟੱਲੇਵਾਲ ਨਹਿਰ ਦੇ ਪੁਲ ਦੇ ਨੇੜੇ ਵਿਧਾਤਾ ਲਿੰਕ ਸੜਕ 'ਤੇ ਨਾਕਾਬੰਦੀ ਕਰ ਕੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਅਤੇ ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਜਸਮੇਲ ਸਿੰਘ ਹੁੰਦਲ ਨੇ ਦੱਸਿਆ ਕਿ ਉਪ ਪੁਲਿਸ ਕਪਤਾਨ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ | ਇਸ ਦੌਰਾਨ ਮੁਖ਼ਬਰ ਖ਼ਾਸ ਵਲੋਂ ਸੂਚਨਾ ਮਿਲੀ ਕਿ ਹਰਬੰਸ ਸਿੰਘ ਉਰਫ਼ ਗੁਲਾਬੀ ਵਾਸੀ ਟੱਲੇਵਾਲ ਅਤੇ ਜਸ਼ਨਦੀਪ ਸਿੰਘ ਉਰਫ਼ ਨਾਈ ਵਾਸੀ ਬੀਹਲਾ ਚੋਰੀ ਕੀਤੇ ਮੋਟਰਸਾਈਕਲ ਵੇਚਣ ਲਈ ਟੱਲੇਵਾਲ ਤੋਂ ਵਿਧਾਤਾ ਸੜਕ ਰਾਹੀਂ ਕਸਬਾ ਭਦੌੜ ਵੱਲ ਆ ਰਹੇ ਹਨ | ਸੂਚਨਾ ਮਿਲਣ ਉਪਰੰਤ ਪੁਲਿਸ ਵਲੋਂ ਤੁਰੰਤ ਵਿਧਾਤਾ ਲਿੰਕ ਸੜਕ 'ਤੇ ਨਾਕਾਬੰਦੀ ਕੀਤੀ ਗਈ | ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਦੋਵਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਬਿਨਾ ਨੰਬਰੀ ਕਾਲੇ ਰੰਗ ਦਾ ਬਜਾਜ ਪਲਟੀਨਾ ਮੋਟਰਸਾਈਕਲ ਗਰੇਅ ਅਤੇ ਚਾਂਦੀ ਰੰਗ ਦੀਆਂ ਧਾਰੀਆਂ ਸਮੇਤ ਬਰਾਮਦ ਹੋਇਆ | ਦੋਸ਼ੀ ਮੋਟਰਸਾਈਕਲ ਦੀ ਮਾਲਕੀ ਸਬੰਧੀ ਕੋਈ ਦਸਤਾਵੇਜ਼ ਪੇਸ਼ ਨਾ ਕਰ ਸਕੇ | ਪੁਲਿਸ ਜਾਂਚ ਦੌਰਾਨ ਮੋਟਰਸਾਈਕਲ ਦਾ ਚਾਸੀ ਨੰਬਰ ਐਮ.ਡੀ. 2 ਡੀ.ਡੀ.ਡੀ ਜ਼ੈੱਡ ਜ਼ੈੱਡ ਪੀ.ਡਬਲਯੂ.ਬੀ 33668 ਅਤੇ ਇੰਜਣ ਨੰਬਰ ਡੀ.ਯੂ.ਐਮ ਬੀ.ਪੀ.ਬੀ 77854 ਮਿਲਿਆ, ਜਿਸ ਤੋਂ ਇਹ ਚੋਰੀ ਦਾ ਹੋਣਾ ਸਾਹਮਣੇ ਆ ਗਿਆ | ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਅਧੀਨ ਗਿ੍ਫ਼ਤਾਰ ਕਰ ਕੇ ਥਾਣਾ ਟੱਲੇਵਾਲ ਵਿਖੇ ਪਰਚਾ ਦਰਜ ਕਰ ਕੇ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਹੈ ਤਾਂ ਜੋ ਹੋਰ ਚੋਰੀਆਂ ਅਤੇ ਸੰਭਾਵਿਤ ਸਾਥੀਆਂ ਬਾਰੇ ਡੂੰਘੀ ਤਫ਼ਤੀਸ਼ ਕੀਤੀ ਜਾ ਸਕੇ | ਇਸ ਮੌਕੇ ਸਿਪਾਹੀ ਗੁਰਦੀਪ ਸਿੰਘ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨਕਾਬਪੋਸ਼ ਲੁਟੇਰੇ ਪ੍ਰਵਾਸੀ ਮਜ਼ਦੂਰ ਨਾਲ ਲੁੱਟ-ਖੋਹ ਕਰ ਕੇ ਹੋਏ ਫ਼ਰਾਰ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।