21 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ
ਅਜੀਤ ਡੈਸਕ
30-04-2026
ਬਰਨਾਲਾ, 29 ਅਪ੍ਰੈਲ (ਰਾਜ ਪਨੇਸਰ)-ਸਥਾਨਕ ਦੁਸਹਿਰਾ ਗਰਾਊਾਡ ਨਜ਼ਦੀਕ ਇਕ ਵਿਅਕਤੀ ਨੂੰ 21 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸ਼ਿੰਦਰ ਕੌਰ ਵਾਸੀ ਬਰਨਾਲਾ ਨਸ਼ਾ ਵੇਚਣ ਦੀ ਆਦੀ ਹੈ ਜੋ ਕਿ ਅੱਜ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ, ਜਿਸ ਨੂੰ ਦੁਸਹਿਰਾ ਗਰਾਊਾਡ ਨਜ਼ਦੀਕ ਘੁੰਮਦੀ ਦੇਖਿਆ ਗਿਆ ਹੈ | ਪੁਲਿਸ ਵਲੋਂ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 21 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |