17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਦੱਖਣੀ ਏਸ਼ੀਆ ਕਰਾਟੇ ਮੁਕਾਬਲਿਆਂ 'ਚ ਹੋਲੀ ਹਾਰਟ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 30-04-2026
ਮਹਿਲ ਕਲਾਂ, 29 ਅਪ੍ਰੈਲ (ਅਵਤਾਰ ਸਿੰਘ ਅਣਖੀ)-ਜੀ. ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਹੋਣਹਾਰ ਖਿਡਾਰੀਆਂ ਨੇ ਤੀਜੀ ਦੱਖਣੀ ਏਸ਼ੀਆਈ ਕਰਾਟੇ ਚੈਂਪੀਅਨਸ਼ਿਪ 2026 ਦੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਕਾਬਲੀਅਤ, ਅਨੁਸ਼ਾਸਨ ਅਤੇ ਦਿ੍ੜ੍ਹਤਾ ਨਾਲ ਨਾ ਸਿਰਫ਼ ਤਗਮੇ ਜਿੱਤੇ ਸਗੋਂ ਅੰਤਰਰਾਸ਼ਟਰੀ ਪੱਧਰ ਲਈ ਚੋਣ ਵੀ ਪੱਕੀ ਕੀਤੀ ਹੈ | ਸਕੂਲ ਦੀ ਕਰਾਟੇ ਟੀਮ ਨੇ ਵੱਖ-ਵੱਖ ਉਮਰ ਅਤੇ ਵਜ਼ਨ ਵਰਗਾਂ ਵਿਚ ਬੇਮਿਸਾਲ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਅਤੇ ਕਾਂਸੀ ਦੇ ਤਗਮਿਆਂ ਦੀ ਝੜੀ ਲਾ ਦਿੱਤੀ | ਵਿਦਿਆਰਥਣ ਉਪਦੇਸ਼ ਕੌਰ (12 ਸਾਲ) ਲਖਪ੍ਰੀਤ ਕੌਰ (14 ਸਾਲ), ਰਵਨੀਤ ਕੌਰ (13 ਸਾਲ), ਜਸਮੀਨ ਕੌਰ (12 ਸਾਲ) ਅਤੇ ਭਵਨਜੋਤ ਸਿੰਘ (13 ਸਾਲ) ਨੇ ਚਾਂਦੀ ਦੇ ਤਗਮੇ ਹਾਸਲ ਕਰ ਕੇ ਸ਼ਾਨਦਾਰ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ | ਇਸ ਤੋਂ ਇਲਾਵਾ ਅਵਰੀਨ ਕੌਰ (13 ਸਾਲ) ਅਤੇ ਗੁਰਸ਼ਾਨ ਸਿੰਘ (13 ਸਾਲ) ਨੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ | ਇਸ ਕਾਮਯਾਬੀ ਦੀ ਲੜੀ ਨੂੰ ਹੋਰ ਮਜ਼ਬੂਤ ਕਰਦਿਆਂ ਰਵਨੀਤ ਕੌਰ ਗਰੇਵਾਲ, ਭਵਨਜੋਤ ਸਿੰਘ, ਉਪਦੇਸ਼ ਕੌਰ, ਜਸਮੀਨ ਕੌਰ ਅਤੇ ਲਖਪ੍ਰੀਤ ਕੌਰ ਦੀ ਚੋਣ ਅੰਤਰਰਾਸ਼ਟਰੀ ਪੱਧਰ ਦੀ ਟੀਮ ਲਈ ਹੋਈ ਹੈ, ਜੋ ਸੰਸਥਾ ਅਤੇ ਇਲਾਕੇ ਲਈ ਵੱਡੇ ਮਾਣ ਵਾਲੀ ਗੱਲ ਹੈ | ਇਹ ਉਪਲਬਧੀ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਸਖ਼ਤ ਅਭਿਆਸ ਅਤੇ ਉਨ੍ਹਾਂ ਦੇ ਕਰਾਟੇ ਕੋਚ ਗੋਬਿੰਦ ਸਿੰਘ ਦੀ ਦਿਨ-ਰਾਤ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਖਿਡਾਰੀਆਂ ਨੂੰ ਉੱਚ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕੀਤਾ | ਸਕੂਲ ਦੇ ਚੇਅਰਮੈਨ ਅਜੈ ਜਿੰਦਲ, ਡਾਇਰੈਕਟਰ ਰਾਕੇਸ਼ ਬਾਂਸਲ, ਨਿਰਦੇਸ਼ਕ ਨਿਤਿਨ ਜਿੰਦਲ, ਪਿ੍ੰਸੀਪਲ ਗੀਤਿਕਾ ਸ਼ਰਮਾ ਅਤੇ ਵਾਇਸ ਪਿ੍ੰਸੀਪਲ ਪਰਦੀਪ ਕੌਰ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਸਕੂਲ ਲਈ ਵੱਡੇ ਮਾਣ ਦੀ ਗੱਲ ਹੈ ਅਤੇ ਭਵਿੱਖ ਵਿਚ ਵੀ ਵਿਦਿਆਰਥੀ ਖੇਡਾਂ ਅਤੇ ਸਿੱਖਿਆ ਦੋਹਾਂ ਖੇਤਰਾਂ ਵਿਚ ਨਵੀਆਂ ਉਚਾਈਆਂ ਛੂਹਣਗੇ |

ਪਿਛਲੀ ਖ਼ਬਰ ਐਸ.ਡੀ.ਐਮ. ਦਫ਼ਤਰ ਮੂਹਰੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਵਿਰੁੱਧ ਰੋਸ ਪ੍ਰਦਰਸ਼ਨ ਅੱਜ <br/> ਅਗਲੀ ਖ਼ਬਰ ਨਵਾਂ ਬੱਸ ਸਟੈਂਡ ਰੋਡ 'ਤੇ ਖ਼ਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।