17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਐਸ.ਡੀ.ਐਮ. ਦਫ਼ਤਰ ਮੂਹਰੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਵਿਰੁੱਧ ਰੋਸ ਪ੍ਰਦਰਸ਼ਨ ਅੱਜ <br/>

ਜਥੇਦਾਰ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ | <br/> 30-04-2026
ਮਹਿਲ ਕਲਾਂ, 29 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ ਬਿਜਲੀ ਦੇ ਅਣ ਐਲਾਨੇ ਕੱਟਾਂ ਵਿਰੁੱਧ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਲੋਂ ਐਸ.ਡੀ.ਐਮ. ਦਫ਼ਤਰ ਮੂਹਰੇ ਬੀ.ਡੀ.ਪੀ.ਓ. ਕੰਪਲੈਕਸ ਮਹਿਲ ਕਲਾਂ ਵਿਖੇ ਰੋਸ ਪ੍ਰਦਰਸ਼ਨ ਅੱਜ 30 ਅਪ੍ਰੈਲ, ਵੀਰਵਾਰ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਹਲਕੇ ਨਾਲ ਸਬੰਧਿਤ ਸਮੂਹ ਕਿਰਤੀ ਲੋਕਾਂ ਨੂੰ ਇਸ ਮੌਕੇ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ | ਜਥੇਦਾਰ ਹਮੀਦੀ ਨੇ ਸੂਬਾ ਸਰਕਾਰ ਨੂੰ ਹਰ ਫ਼ਰੰਟ ਉਪਰ ਫ਼ੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਨਾਲ ਕੀਤੀ ਵਾਅਦਾ ਖ਼ਿਲਾਫ਼ੀ ਦਾ ਹਿਸਾਬ-ਕਿਤਾਬ ਆਗਾਮੀ ਵਿਧਾਨ ਸਭਾ ਚੋਣਾਂ ਵੇਲੇ ਸੂਬੇ ਦੇ ਲੋਕ ਹਰ ਹਾਲਤ 'ਚ ਚੁੱਕਦਾ ਕਰਨਗੇ | ਉਨ੍ਹਾਂ ਹਰ ਵਰਗ ਦੇ ਸਮੂਹ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਲਾਮਬੰਦ ਹੋਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿਲਵਾਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ <br/> ਅਗਲੀ ਖ਼ਬਰ ਦੱਖਣੀ ਏਸ਼ੀਆ ਕਰਾਟੇ ਮੁਕਾਬਲਿਆਂ 'ਚ ਹੋਲੀ ਹਾਰਟ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।