17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿਲਵਾਂ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ <br/>

ਪਿੰਡ ਢਿੱਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਅੱਖਾਂ ਦੇ ਮਾਹਿਰ ਡਾਕਟਰ ਰੁਪੇਸ਼ ਸਿੰਗਲਾ ਮਰੀਜ਼ਾਂ ਦਾ ਚੈੱਕ ਅੱਪ ਕਰਦੇ ਹੋਏ | <br/> 30-04-2026
ਤਪਾ ਮੰਡੀ, 29 ਅਪ੍ਰੈਲ (ਵਿਜੇ ਸ਼ਰਮਾ)-ਪਿੰਡ ਢਿਲਵਾਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਪਿੰਡ ਦੀਆਂ ਪੰਚਾਇਤਾਂ ਅਤੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਲਈ ਪਹਿਲਾ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਜਿਸ ਵਿਚ ਪ੍ਰੇਮ ਹਸਪਤਾਲ ਬਰਨਾਲਾ ਤੋਂ ਅੱਖਾਂ ਦੇ ਮਾਹਿਰ ਡਾ: ਰੁਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਸੀਵਰ ਕੁਲਦੀਪ ਸਿੰਘ ਖਾਲਸਾ ਨੇ ਦੱਸਿਆ ਕੈਂਪ ਵਿਚ 425 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕਰ ਕੇ ਦਵਾਈ ਮੁਫ਼ਤ ਦਿੱਤੀ ਅਤੇ ਕਰੀਬ 60 ਮਰੀਜ਼ਾਂ ਨੂੰ ਲੈਂਜ ਪਾਉਣ ਲਈ ਚੁਣਿਆ ਗਿਆ | ਡਾਕਟਰ ਰੁਪੇਸ਼ ਸਿੰਗਲਾ ਨੇ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਅਗਰ ਕੋਈ ਅੱਖਾਂ ਵਿਚ ਮੁਸ਼ਕਲ ਆਉਂਦੀ ਹੈ ਤਾਂ ਆਪਣੇ ਨੇੜਲੇ ਅੱਖਾਂ ਦੇ ਮਾਹਿਰ ਡਾਕਟਰ ਨੂੰ ਚੈੱਕਅਪ ਕਰਵਾਇਆ ਜਾਵੇ ਤਾਂ ਜੋ ਸਮੱਸਿਆ ਹੋਰ ਅੱਗੇ ਨਾ ਵਧ ਸਕੇ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਸੀਵਰ ਕੁਲਦੀਪ ਸਿੰਘ ਖਾਲਸਾ, ਮੈਨੇਜਰ ਜਸਵਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਇਕਬਾਲ ਸਿੰਘ ਢਿੱਲੋਂ, ਸਰਪੰਚ ਬਿੰਦਰ ਸਿੰਘ, ਮੈਨੇਜਰ ਜਸਵਿੰਦਰ ਸਿੰਘ, ਗੁਰਜੰਟ ਸਿੰਘ ਆਦਿ ਵਲੋਂ ਡਾਕਟਰ ਰੁਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਚੇਅਰਮੈਨ ਰਣਦੀਪ ਸਿੰਘ ਢਿੱਲਵਾਂ, ਜਗਤਾਰ ਸਿੰਘ, ਸਤਵਿੰਦਰ ਸਿੰਘ ਸੋਨਾ ਢਿੱਲੋਂ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਜਸਵਿੰਦਰ ਸਿੰਘ ਮੈਨੇਜਰ, ਗੁਰਜੰਟ ਸਿੰਘ ਮੈਨੇਜਰ, ਜਗਰਾਜ ਸਿੰਘ ਢਿੱਲੋਂ, ਬਲਦੀਪ ਸਿੰਘ ਢਿੱਲੋਂ, ਅਵਤਾਰ ਸਿੰਘ ਸਰਪੰਚ ਤੋਂ ਇਲਾਵਾ ਕੇਵਲ ਕਿ੍ਸ਼ਨ, ਗਗਨਦੀਪ ਸਿੰਘ, ਕਮਲ ਕੌਰ, ਰੁਪਿੰਦਰ ਕੌਰ ਅਤੇ ਪਿੰਡ ਦੇ ਮੁਹਤਬਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਲਾਭ ਸਿੰਘ ਉਗੋਕੇ ਨੇ ਸੁਖਪੁਰਾ ਤੇ ਜੈਦ ਬੋਇ ਲਈ ਗ੍ਰਾਂਟਾਂ ਦੇ ਚੈੱਕ ਦਿੱਤੇ <br/> ਅਗਲੀ ਖ਼ਬਰ ਐਸ.ਡੀ.ਐਮ. ਦਫ਼ਤਰ ਮੂਹਰੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਵਿਰੁੱਧ ਰੋਸ ਪ੍ਰਦਰਸ਼ਨ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।