01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਪਿੰਡ ਚੀਮਾ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਆਈ ਟੀਮ ਦਾ ਘਿਰਾਓ <br/>

ਅਜੀਤ ਡੈਸਕ 01-05-2026
ਟੱਲੇਵਾਲ, 30 ਅਪ੍ਰੈਲ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਆਈ ਟੀਮ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਕਿਯੂ ਡਕੌਂਦਾ ਦੇ ਆਗੂਆਂ ਦੀ ਅਗਵਾਈ ਵਿਚ ਕਿਸਾਨਾਂ ਵਲੋਂ ਵਿਰੋਧ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਅੱਜ ਪਿੰਡ ਚੀਮਾ ਵਿਖੇ ਇਕ ਕਿਸਾਨ ਆਪਣੇ ਖੇਤ ਵਿਖੇ ਤੂੜੀ ਆਦਿ ਬਣਾਉਣ ਉਪਰੰਤ ਥੋੜ੍ਹੀ ਮੋਟੀ ਰਹਿੰਦ ਖੂੰਹਦ ਨੂੰ ਅੱਗ ਲਗਾ ਰਿਹਾ ਸੀ, ਤਾਂ ਅਚਾਨਕ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਟੀਮ ਦੇ ਰੂਪ ਵਿਚ ਅਧਿਕਾਰੀ ਉਕਤ ਖੇਤ ਪਹੁੰਚ ਗਏ, ਜਿੱਥੇ ਉਨ੍ਹਾਂ ਨੂੰ ਕਿਸਾਨਾਂ ਨੂੰ ਅੱਗ ਲਾਉਣ ਤੋਂ ਰੋਕਿਆ, ਤਾਂ ਇਸ ਮੌਕੇ ਪਿੰਡ ਇਕਾਈ ਉਗਰਾਹਾਂ ਅਤੇ ਪਿੰਡ ਇਕਾਈ ਡਕੌਂਦਾ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਪਹੁੰਚ ਗਏ, ਤਾਂ ਉਨ੍ਹਾਂ ਉਕਤ ਟੀਮ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ | ਹਾਜ਼ਰ ਆਗੂਆਂ ਨੇ ਕਿਹਾ ਕਿ ਸਰਕਾਰਾਂ ਜਦ ਕਿਸਾਨਾਂ ਦੀਆਂ ਫ਼ਸਲਾਂ ਅੱਗ ਦੀ ਲਪੇਟ ਵਿਚ ਆ ਜਾਂਦੀਆਂ ਹਨ, ਜਾਂ ਗੜੇਮਾਰੀ ਕਾਰਨ ਨੁਕਸਾਨ ਹੋ ਜਾਂਦਾ ਹੈ, ਤਦ ਸੱਦੇ ਜਾਣ ਦੇ ਬਾਵਜੂਦ ਅਧਿਕਾਰੀ ਖੇਤਾਂ ਵਿਚ ਨਹੀਂ ਬਹੁੜਦੇ, ਪਰ ਖੇਤਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਾਏ ਜਾਣ 'ਤੇ ਆ ਪਹੁੰਚਦੇ ਹਨ | ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਨੂੰ ਕਿਸਾਨਾਂ 'ਤੇ ਕਾਰਵਾਈ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਜੇਕਰ ਦੁਬਾਰਾ ਕੋਈ ਟੀਮ ਪਿੰਡ ਵਿਚ ਆਈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਦਰਸ਼ਨ ਸਿੰਘ ਚੀਮਾ ਬਲਾਕ ਆਗੂ, ਗੋਗੀ ਚੀਮਾ ਇਕਾਈ ਪ੍ਰਧਾਨ, ਜੱਗੀ ਢਿੱਲੋਂ ਇਕਾਈ ਪ੍ਰਧਾਨ ਉਗਰਾਹਾਂ, ਰਾਜਿੰਦਰ ਸਿੰਘ ਭੰਗੂ, ਸਾਧੂ ਸਿੰਘ, ਭੋਲਾ ਸਿੰਘ, ਨਛੱਤਰ ਸਿੰਘ, ਸੀਰਾ ਢਿੱਲੋਂ, ਗੁਰਪ੍ਰੀਤ ਸਿੰਘ ਜਾਗਲ, ਹਰਬੰਸ ਸਿੰਘ ਘੰਟੂ, ਕਾਕਾ ਸਿੰਘ ਆਹਲੂਵਾਲੀਆ, ਗੁਰਪ੍ਰੇਮ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ | ਇਸ ਮੌਕੇ ਪਹੁੰਚੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਸਨ, ਕਿਉਂਕਿ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਹਿਰੀਲੀਆਂ ਗੈਸਾਂ ਫੈਲਦੀਆਂ ਹਨ ਜਿਹੜੀਆਂ ਮਨੁੱਖੀ ਸਿਹਤ ਲਈ ਖ਼ਤਰਨਾਕ ਹੁੰਦੀਆਂ ਹਨ | ਉਨ੍ਹਾਂ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਮਿਲਾਉਣ ਦੀ ਸਲਾਹ ਦਿੱਤੀ ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਵਧਦੀ ਹੈ | ਮਾਹੌਲ ਤਲਖ਼ ਹੁੰਦਾ ਦੇਖ ਥਾਣਾ ਸਦਰ ਮੁਖੀ ਜਗਜੀਤ ਸਿੰਘ ਘੁਮਾਣ ਅਤੇ ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨੇ ਆ ਕੇ ਦੋਵੇਂ ਧਿਰਾਂ ਦਾ ਮਸਲਾ ਹੱਲ ਕਰਵਾ ਦਿੱਤਾ |

ਪਿਛਲੀ ਖ਼ਬਰ ਐਡਵੋਕੇਟ ਰਾਹੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵਲੋਂ ਬਿਜਲੀ ਦੇ ਕੱਟਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਵਿਖੇ ਰੋਸ ਪ... ਅਗਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ 4 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਪਟਵਾਰੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।