ਮਹਿਲ ਕਲਾਂ, 30 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਵਲੋਂ ਪੂਰੇ ਪੰਜਾਬ ਵਿਚ ਤਹਿਸੀਲ ਅਤੇ ਜ਼ਿਲ੍ਹਾ ਪੱਧਰ 'ਤੇ ਸਰਕਾਰ ਨੂੰ ਜਗਾਉਣ ਅਤੇ ਝੋਨੇ ਦੀ ਲਵਾਈ ਦੇ ਸੀਜ਼ਨ ਤੋਂ ਪਹਿਲਾਂ ਬਿਜਲੀ ਸੁਧਾਰ ਦੀ ਮੰਗ ਲਈ ਵਿੱਢੇ ਗਏ ਸੰਘਰਸ਼ ਤਹਿਤ ਅੱਜ ਐਸ.ਡੀ.ਐੱਮ. ਦਫ਼ਤਰ ਮਹਿਲ ਕਲਾਂ ਮੂਹਰੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਸਟੇਜ ਅਤੇ ਸਟੇਟ ਚਲਾਉਣ ਵਿਚਲਾ ਫ਼ਰਕ ਅੱਜ ਤੱਕ ਮੌਜੂਦਾ ਸਰਕਾਰ ਦੇ ਮੰਤਰੀ ਨਹੀਂ ਸਮਝ ਸਕੇ ਅਤੇ ਉਹ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੀ ਬਜਾਏ ਸਿਰਫ਼ ਚੁਟਕਲੇ ਸੁਣਾ ਕੇ ਡੰਗ ਟਪਾ ਰਹੇ ਹਨ | ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿਚ ਲੱਗ ਰਹੇ ਅਣ-ਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਅਤੇ ਇਨ੍ਹਾਂ ਕੱਟਾਂ ਨੇ ਮੁੱਖ ਮੰਤਰੀ ਦੇ 24 ਘੰਟੇ ਬਿਜਲੀ ਦੇਣ ਦੇ ਦਾਅਵਿਆਂ ਦੀ ਫ਼ੂਕ ਕੱਢ ਦਿੱਤੀ ਹੈ | ਅਕਾਲੀ ਦਲ ਨੇ ਦੋਸ਼ ਲਾਇਆ ਕਿ ਸਰਕਾਰ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਪੁਖ਼ਤਾ ਪ੍ਰਬੰਧ ਕਰਨ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ | ਇਸ ਮੌਕੇ ਮੁੱਖ ਬੁਲਾਰੇ ਸੁਖਵਿੰਦਰ ਸਿੰਘ ਨਿਹਾਲੂਵਾਲ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸਰਕਲ ਪ੍ਰਧਾਨ ਬਚਿੱਤਰ ਸਿੰਘ ਰਾਏਸਰ, ਜਗਦੇਵ ਸਿੰਘ ਬਧੇਸ਼ਾ, ਜਸਵਿੰਦਰ ਸਿੰਘ ਦੀਦਾਰਗੜ੍ਹ ਅਤੇ ਸੁਖਵਿੰਦਰ ਸਿੰਘ ਸੁੱਖਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਵਿਚ ਤੁਰੰਤ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਜਸਵਿੰਦਰ ਕੌਰ, ਕੁਲਵੰਤ ਸਿੰਘ ਟਿੱਬਾ, ਸਿੰਘ ਗਾਗੇਵਾਲ, ਗੁਰਦੀਪ ਸਿੰਘ ਛਾਪਾ, ਹਰਨੇਕ ਸਿੰਘ ਪੰਡੋਰੀ, ਗੁਰਦੀਪ ਸਿੰਘ ਟਿਵਾਣਾ, ਹਰਮਨਜੀਤ ਸਿੰਘ ਬੰਟੀ ਟਿਵਾਣਾ, ਗੁਰਜੀਤ ਸਿੰਘ ਕਲਾਲਾ, ਗੁਰਮੇਲ ਸਿੰਘ ਦੀਵਾਨਾ, ਸੁਖਵਿੰਦਰ ਸਿੰਘ ਗੋਰਖਾ, ਸਵਰਨ ਸਿੰਘ ਕੈਂਥ, ਸੁਖਮਿੰਦਰ ਸਿੰਘ ਛੀਨੀਵਾਲ ਆਦਿ ਹਾਜ਼ਰ ਸਨ |