ਬਰਨਾਲਾ, 30 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਅੰਦਰ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਐਲਾਨ ਮੁਤਾਬਕ ਹਲਕਾ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ ਦੇ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸੂਬਾ ਮੀਤ ਪ੍ਰਧਾਨ ਸੰਜੀਵ ਸ਼ੋਰੀ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸਾਬਕਾ ਚੇਅਰਮੈਨ ਗੁਰਤੇਜ ਸਿੰਘ ਖੁੱਡੀ ਆਦਿ ਨੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਨੇ ਸਖ਼ਤ ਗਰਮੀ ਦੌਰਾਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਪੂਰੀ ਬਿਜਲੀ ਨਾ ਦੇ ਕੇ ਤੰਗ ਪਰੇਸ਼ਾਨ ਕੀਤਾ ਹੋਇਆ ਹੈ | ਸਰਕਾਰ ਵਲੋਂ ਸਹੀ ਢੰਗ ਨਾਲ ਬਿਜਲੀ ਨਾ ਦੇਣ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਰਕਸ਼ਾਪਾਂ, ਇੰਡਸਟਰੀਜ਼ ਅਤੇ ਜਿਨ੍ਹਾਂ ਦੁਕਾਨਦਾਰਾਂ ਦੀ ਰੋਜ਼ੀ ਰੋਟੀ ਬਿਜਲੀ ਦੇ ਕੰਮਾਂ ਨਾਲ ਚੱਲਦੀ ਹੈ, ਉਨ੍ਹਾਂ ਨੂੰ ਕੰਗਾਲ ਕਰ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਨੂੰ ਬਿਜਲੀ ਪੱਖੋ ਸਰਪਲੱਸ ਸੂਬਾ ਬਣਾਇਆ ਗਿਆ ਸੀ, ਵਾਧੂ ਬਿਜਲੀ ਪੈਦਾ ਕਰ ਕੇ ਲੋਕਾਂ ਨੂੰ ਸਹੂਲਤ ਦਿੱਤੀ ਗਈ ਸੀ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਕਿਸੇ ਵੀ ਵਰਗ ਨੂੰ ਬਿਜਲੀ ਦੀ ਕੋਈ ਘਾਟ ਨਹੀਂ ਸੀ ਰਹੀ ਸਗੋਂ ਪਹਿਲ ਦੇ ਆਧਾਰ 'ਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ | ਉਕਤ ਆਗੂਆਂ ਨੇ ਕਿਹਾ ਕਿ 'ਆਪ' ਸਰਕਾਰ ਤੋਂ ਅੱਜ ਵਰਗ ਦੁਖੀ ਹੋ ਚੁੱਕਿਆ ਅਤੇ ਸੜਕਾਂ ਉੱਪਰ ਆ ਕੇ ਆਪਣੀ ਲੜਾਈ ਲੜ ਰਿਹਾ ਹੈ ਪਰ ਸਰਕਾਰ ਦੇ ਮੰਤਰੀਆਂ ਅਤੇ ਆਗੂਆਂ ਨੂੰ ਆਮ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਹੈ | ਇਸ ਲਈ ਲੋਕ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਨ੍ਹਾਂ ਨੂੰ ਸਬਕ ਸਿਖਾਉਣਗੇ ਅਤੇ ਮੁੜ ਸੂਬੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ | ਇਸ ਮੌਕੇ ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਸਰਕਲ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ, ਸੀਨੀਅਰ ਆਗੂ ਤੇਜਿੰਦਰ ਸਿੰਘ ਸੋਨੀ ਜਾਗਲ, ਜਤਿੰਦਰ ਜਿੰਮੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਸਿੱਧੂ, ਤਰਲੋਚਨ ਬਾਂਸਲ ਤਪਾ, ਜਥੇਦਾਰ ਜਰਨੈਲ ਸਿੰਘ ਭੋਤਨਾ, ਬੀਬੀ ਪਰਮਜੀਤ ਕੌਰ ਕੱਟੂ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਸੁਖਪਾਲ ਸਿੰਘ ਰੁਪਾਣਾ, ਨੀਰਜ ਗਰਗ, ਬੀਬੀ ਜਸਵਿੰਦਰ ਕੌਰ ਸ਼ੇਰਗਿੱਲ, ਬੇਅੰਤ ਸਿੰਘ ਧਾਲੀਵਾਲ, ਮੱਖਣ ਸਿੰਘ ਮਹਿਰਮੀਆ, ਗੁਰਜੰਟ ਸਿੰਘ ਸੋਨਾ, ਬੀਰਇੰਦਰ ਸਿੰਘ ਲੱਕੀ ਭੂਰੇ, ਗੁਰਤੇਜ ਸਿੰਘ ਫਰਵਾਹੀ, ਬੀਬੀ ਅਨੀਤਾ ਮੱਟੂ, ਬੀਬੀ ਪਰਮਜੀਤ ਕੌਰ ਭੋਤਨਾ, ਐਡਵੋਕੇਟ ਮੰਜੂ ਜਿੰਦਲ, ਮਨੀ ਗਿੱਲ ਹੰਡਿਆਇਆ, ਯਾਦਵਿੰਦਰ ਸਿੰਘ ਖੁੱਡੀ, ਹਰਜੀਤ ਸਿੰਘ, ਜੱਸਾ ਸਿੱਧੂ, ਰਣਧੀਰ ਸਿੰਘ ਢਿੱਲੋਂ, ਰਵਿੰਦਰ ਸਿੰਘ ਬਾਡੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |