31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਵਿਧਾਇਕ ਉੱਗੋਕੇ ਵਲੋਂ ਸ਼ਹਿਣਾ ਪ੍ਰਾਇਮਰੀ ਸਕੂਲ ਲੜਕੀਆਂ ਵਿਖੇ 22 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ <br/>

ਵਿਧਾਇਕ ਲਾਭ ਸਿੰਘ ਉਗੋਕੇ ਸ਼ਹਿਣਾ ਪ੍ਰਾਇਮਰੀ ਸਕੂਲ ਲੜਕੀਆਂ ਵਿਖੇ ਕਮਰਿਆਂ ਦਾ ਉਦਘਾਟਨ ਕਰਨ ਮੌਕੇ | ਤਸਵੀਰ : ਸੁਰੇਸ਼ ਗੋਗੀ <br/> 01-05-2026
ਸ਼ਹਿਣਾ, 30 ਅਪ੍ਰੈਲ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਸ਼ਹਿਣਾ ਵਿਚ 22 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਬਦਲਾਅ ਲਿਆ ਰਹੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿਚ ਨਵੀਆਂ ਇਮਾਰਤਾਂ, ਸਮਾਰਟ ਕਲਾਸਰੂਮ, ਲੈਬਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਦਾ ਮਾਹੌਲ ਦਿੱਤਾ ਜਾ ਸਕੇ | ਵਿਧਾਇਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਨਿੱਜੀ ਸਕੂਲਾਂ ਨਾਲੋਂ ਵੀ ਬਿਹਤਰ ਸਿੱਖਿਆ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤ ਇੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਹਿਣਾ ਹਰਿੰਦਰ ਸਿੰਘ ਬਰਾੜ, ਸੈਂਟਰ ਹੈੱਡ ਟੀਚਰ ਸਤਨਾਮ ਸਿੰਘ, ਹੈੱਡ ਟੀਚਰ ਜਸਵੀਰ ਸਿੰਘ, ਨੇ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਅਤੇ ਸਕੂਲਾਂ ਦੀ ਸਾਲਾਨਾ ਰਿਪੋਰਟ ਪੜ੍ਹੀ | ਇਸ ਮੌਕੇ ਸਰਪੰਚ ਨਾਜਮ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜਿੰਦਰ ਸਿੰਘ, ਅਮਰੀਕ ਸਿੰਘ ਬੀਕਾ ਕਲੱਬ ਪ੍ਰਧਾਨ, ਗੁਰਪ੍ਰੀਤ ਸਿੰਘ ਮਨੀ ਗਿੱਲ ਆੜ੍ਹਤੀਆ, ਵੈਦ ਯਾਦਵਿੰਦਰ ਸਿੰਘ, ਗੁਰਵਿੰਦਰ ਸਿੰਘ ਨੰਬਰਦਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ |

ਪਿਛਲੀ ਖ਼ਬਰ ਮਰਦਮਸ਼ੁਮਾਰੀ-2027 ਤਹਿਤ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਅਤੇ ਹੋਰ ਹਸਤੀਆਂ ਨੇ ਕੀਤੀ ਸਵੈ-ਗਣਨਾ <br/> ਅਗਲੀ ਖ਼ਬਰ ਬਿਜਲੀ ਕੱਟਾਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।