31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਇਕ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਾਫ਼-ਸੁਥਰੇ ਵਾਤਾਵਰਨ ਦਾ ਹੋਣਾ ਬਹੁਤ ਜ਼ਰੂਰੀ ਹੈ-ਐੱਸ.ਡੀ.ਐੱਮ. ਗੋਇਲ <br/>

ਕੂੜਾ ਚੁੱਕ ਕੇ ਗੱਡੀ 'ਚ ਸੁੱਟਦੇ ਹੋਏ ਐੱਸ.ਡੀ.ਐੱਮ. ਆਯੂਸ਼ ਗੋਇਲ | ਤਸਵੀਰਾਂ : ਪ੍ਰਵੀਨ ਗਰਗ <br/> ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਦੌਰਾਨ ਐੱਸ.ਡੀ.ਐੱਮ. ਤਪਾ ਆਯੂਸ਼ ਗੋਇਲ | <br/> 01-05-2026
ਤਪਾ ਮੰਡੀ, 30 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਇਕ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਾਫ਼-ਸੁਥਰੇ ਵਾਤਾਵਰਨ ਦਾ ਹੋਣਾ ਬਹੁਤ ਜ਼ਰੂਰੀ ਹੈ | ਜਦਕਿ ਅੱਜ ਸਾਡਾ ਵਾਤਾਵਰਨ ਸਾਡੀਆਂ ਅਣਗਹਿਲੀਆਂ ਅਤੇ ਮਾੜੀਆਂ ਆਦਤਾਂ ਕਾਰਨ ਅਤਿਅੰਤ ਪ੍ਰਦੂਸ਼ਿਤ ਹੋ ਚੁੱਕਾ ਹੈ | ਵੱਧ ਰਿਹਾ ਪ੍ਰਦੂਸ਼ਣ ਆਉਣ ਵਾਲੀਆਂ ਪੀੜ੍ਹੀਆਂ ਲਈ ਖ਼ਤਰੇ ਦੀ ਘੰਟੀ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਰਲ-ਮਿਲ ਕੇ ਅਤੇ ਜਾਗਰੂਕ ਹੋ ਕੇ ਇਸ ਸਮੱਸਿਆ ਨਾਲ ਲੜਨ ਦੀ ਜ਼ਰੂਰਤ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ.ਡੀ.ਐੱਮ ਤਪਾ ਆਯੁਸ਼ ਗੋਇਲ ਨੇ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਨੂੰ ਝੰਡੀ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਇਸ ਰੈਲੀ ਵਿਚ ਸਕੂਲੀ ਬੱਚਿਆਂ, ਨਗਰ ਕੌਂਸਲ, ਪੁਲਿਸ ਪ੍ਰਸ਼ਾਸਨ, ਆਸ਼ਾ ਵਰਕਰਜ਼ ਅਤੇ ਸਿਵਲ ਹਸਪਤਾਲ ਤਪਾ ਨੁਮਾਇੰਦਿਆਂ ਨੇ ਹਿੱਸਾ ਲਿਆ | ਰੈਲੀ ਮੌਕੇ ਸਕੂਲੀ ਬੱਚਿਆ ਨੇ ਹੱਥ 'ਚ ਤਖ਼ਤੀਆਂ ਨੂੰ ਫੜ ਕੇ ਸਵੱਛ ਭਾਰਤ ਦਾ ਨਾਅਰਾ ਲਾਇਆ ਅਤੇ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਸਾਡਾ ਆਲਾ ਦੁਆਲਾ ਸਾਫ਼ ਸੁਥਰਾ ਰੱਖਣ ਨਾਲ ਵਾਤਾਵਰਨ ਸ਼ੁੱਧ ਹੁੰਦਾ ਹੈ | ਇਸ ਮੌਕੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਨੇ ਬੱਚਿਆਂ ਅਤੇ ਸ਼ਹਿਰ ਵਾਸੀਆਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ | ਰੈਲੀ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ, ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਅਤੇ ਮਾਸਟਰ ਕਮਲ ਸ਼ਰਮਾ ਨੇ ਇਸ ਰੈਲੀ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ | ਬੱਚਿਆਂ ਨੇ ਲੋਕਾਂ ਨੂੰ ਸਵੱਛਤਾ ਅਭਿਆਨ ਬਾਰੇ ਦੱਸਿਆ | ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਸੇਵਾ ਸਿੰਘ ਤੋਂ ਇਲਾਵਾ ਤਰਸੇਮ ਚੰਦ ਖਿੱਲੂ, ਨਰਿੰਦਰ ਸਿੰਘ, ਜੀਨੂੰ, ਹਰਦੀਪ ਸਿੰਘ ਦੀਪਾ, ਦੀਪ, ਰਿੰਕੂ ਕੁਮਾਰ, ਅਵਤਾਰ ਸਿੰਘ ਬਾਹੀਆ, ਜਗਸੀਰ ਸਿੰਘ, ਹਰਜਿੰਦਰ ਸਿੰਘ ਹੈਰੀ ਅਤੇ ਭਗਵਾਨ ਸਿੰਘ ਰੀਡਰ ਐੱਸ.ਡੀ.ਐੱਮ. ਤਪਾ ਤੋਂ ਇਲਾਵਾ ਸਮੂਹ ਸਫ਼ਾਈ ਕਰਮਚਾਰੀ ਮੌਜੂਦ ਸਨ |

ਪਿਛਲੀ ਖ਼ਬਰ ਆਰ.ਪੀ. ਇੰਟਰਨੈਸ਼ਨਲ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ <br/> ਅਗਲੀ ਖ਼ਬਰ ਲੱੁਟ ਖੋਹ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।