ਸ਼ਹਿਣਾ, 30 ਅਪ੍ਰੈਲ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸਕੂਲ ਸ਼ਹਿਣਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਸ਼੍ਰੀਮਤੀ ਉਰਮਿਲਾ ਧੀਰ ਤੇ ਪਿ੍ੰਸੀਪਲ ਅਨੁਜ ਸ਼ਰਮਾ ਨੇ ਅੰਤਰ ਰਾਸ਼ਟਰੀ ਮਜ਼ਦੂਰ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਹਰ ਕੰਮ ਨੂੰ ਬਰਾਬਰ ਸਤਿਕਾਰ ਨਾਲ ਕਰਨ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨੇ ਭਾਸ਼ਣਾਂ, ਕਵਿਤਾਵਾਂ ਅਤੇ ਛੋਟੇ ਨਾਟਕਾਂ ਰਾਹੀਂ ਮਜ਼ਦੂਰਾਂ ਦੇ ਯੋਗਦਾਨ ਨੂੰ ਭਾਵੁਕ ਢੰਗ ਨਾਲ ਪੇਸ਼ ਕੀਤਾ | ਉਨ੍ਹਾਂ ਨੇ ਆਕਰਸ਼ਕ ਪੋਸਟਰ ਬਣਾ ਕੇ ਆਪਣੀ ਸੰਵੇਦਨਾ ਵੀ ਪ੍ਰਗਟ ਕੀਤੀ | ਸਮਾਗਮ ਦੌਰਾਨ ਸਹਾਇਕ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |