ਤਪਾ ਮੰਡੀ, 30 ਅਪ੍ਰੈਲ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਮੌਕੇ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਬੈਜ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ | ਇਸ ਗਤੀਵਿਧੀ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਰਚਨਾਤਮਿਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੇ ਰੰਗ-ਬਿਰੰਗੇ ਅਤੇ ਸੁੰਦਰ ਬੈਜ ਤਿਆਰ ਕਰ ਕੇ ਮਜ਼ਦੂਰਾਂ ਪ੍ਰਤੀ ਆਪਣਾ ਸਤਿਕਾਰ ਦਰਸਾਇਆ | ਇਸ ਮੌਕੇ 'ਤੇ ਬੱਚਿਆਂ ਨੇ ਆਪਣੇ ਬਣਾਏ ਬੈਜ ਸਕੂਲ ਦੇ ਹੈਲਪਰਾਂ ਨੂੰ ਪਹਿਨਾਏ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ | ਇਹ ਦਿ੍ਸ਼ ਸਭ ਲਈ ਪ੍ਰੇਰਣਾਦਾਇਕ ਰਿਹਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਹਰ ਮਜ਼ਦੂਰ ਦੀ ਇੱਜ਼ਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ | ਉਨ੍ਹਾਂ ਨੇ ਕਿਹਾ ਕਿ ਸਕੂਲ ਅਤੇ ਵਿਦਿਆਰਥੀਆਂ ਦਾ ਸੁਧਾਰ ਕਰਮਚਾਰੀਆਂ ਦੇ ਯੋਗਦਾਨ ਤੋਂ ਬਿਨਾਂ ਸੰਭਵ ਨਹੀਂ ਹੈ | ਸਮਾਗਮ ਦੌਰਾਨ ਸਕੂਲ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |